ਮਿਲਖਾ ਸਿੰਘ ਦੇ ਦੇਹਾਂਤ ‘ਤੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ(ਇੰਟ.)- ਬੀਤੀ ਰਾਤ ਪਦਮਸ੍ਰੀ ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ ‘ਤੇ ਹਰ ਪਾਸੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਦੁੱਖ ਦੀ ਘੜੀ ਵਿਚ…

ਨਵੀਂ ਦਿੱਲੀ(ਇੰਟ.)- ਬੀਤੀ ਰਾਤ ਪਦਮਸ੍ਰੀ ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ ‘ਤੇ ਹਰ ਪਾਸੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਦੁੱਖ ਦੀ ਘੜੀ ਵਿਚ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਵਲੋਂ ਕੀਤਾ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਲਖਾ ਸਿੰਘ ਦੀ ਮੌਤ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, “ਅਸੀਂ ਇੱਕ ਮਹਾਨ ਖਿਡਾਰੀ ਗੁਆ ਚੁੱਕੇ ਹਾਂ। ਮਿਲਖਾ ਸਿੰਘ ਭਾਰਤੀਆਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਸੀ।

Read this- ਜ਼ਿੰਦਗੀ ਦੀ ਜੰਗ ਹਾਰੇ ‘ਫਲਾਇੰਗ ਸਿੱਖ’ ਮਿਲਖਾ ਸਿੰਘ 

 

ਉਨ੍ਹਾਂ ਨੇ ਲੋਕਾਂ ਨੂੰ ਆਪਣੀ ਸ਼ਖਸੀਅਤ ਤੋਂ ਪ੍ਰੇਰਿਤ ਕੀਤਾ। ਉਨ੍ਹਾਂ ਦੇ ਦੇਹਾਂਤ ਤੋਂ ਮੈਂ ਬਹੁਤ ਦੁਖੀ ਹਾਂ।” ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਲਿਖਿਆ, ਮਿਲਖਾ ਸਿੰਘ ਜੀ ਦੇ ਦੇਹਾਂਤ ਬਾਰੇ ਸੁਣਕੇ ਪਰੇਸ਼ਾਨ ਅਤੇ ਦੁਖੀ ਹਾਂ। ਇਹ ਇਕ ਯੁੱਗ ਦਾ ਅੰਤ ਹੈ ਅਤੇ ਅੱਜ ਭਾਰਤ ਤੇ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਜਿਸ ਦੀ ਕਦੇ ਵੀ ਘਾਟ ਪੂਰੀ ਨਹੀਂ ਕੀਤੀ ਜਾ ਸਕਦੀ। ਮੈਂ ਪਰਿਵਾਰ ਪ੍ਰਤੀ ਹਮਦਰਦੀ ਜਤਾਉਂਦਾ ਹਾਂ।
ਦੱਸਣਯੋਗ ਹੈ ਕਿ ਮਿਲਖਾ ਸਿੰਘ ਪਿਛਲੇ ਇਕ ਮਹੀਨੇ ਤੋਂ ਕਰੋਨਾ ਵਾਇਰਸ ਨਾਲ ਜੂਝ ਰਹੇ ਸਨ। ਬੀਤੇ ਬੁੱਧਵਾਰ ਨੂੰ ਉਨ੍ਹਾਂ ਦੀ ਸਿਹਤ ਵਿਚ ਕੁਝ ਸੁਧਾਰ ਵੀ ਹੋਇਆ ਸੀ ਪਰ ਸ਼ੁੱਕਰਵਾਰ ਨੂੰ ਫਿਰ ਤੋਂ ਉਨ੍ਹਾਂ ਦੀ ਸਿਹਤ ਵਿਗੜ ਰਹੀ ਸੀ, ਜਿਸ ਤੋਂ ਬਾਅਦ ਡਾਕਟਰ ਉਨ੍ਹਾਂ ਦੀ ਸਿਹਤ ‘ਤੇ ਨੇੜੇ ਤੋਂ ਨਜ਼ਰ ਰੱਖ ਰਹੇ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਮਿਲਖਾ ਸਿੰਘ ਨੇ ਰਾਤ 11:30 ਵਜੇ ਆਖਰੀ ਸਾਹ ਲਏ। ਉਹ 91 ਸਾਲ ਦੇ ਸਨ।

Leave a Reply

Your email address will not be published. Required fields are marked *