ਪੰਜਾਬ ਸਰਕਾਰ ਨੇ 12ਵੀਂ ਜਮਾਤ ਦੀਆਂ ਲੰਬਿਤ ਪਈਆਂ ਪ੍ਰੀਖਿਆਵਾਂ ਰੱਦ ਕਰਨ ਦਾ ਕੀਤਾ ਫੈਸਲਾ, ਇੰਝ ਐਲਾਨੇ ਜਾਣਗੇ ਨਤੀਜੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਕਾਰਨ ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਸਾਰੇ ਵਿਦਿਅਕ ਅਦਾਰੇ ਬੰਦ ਪਏ ਹਨ ਜਿਸ ਕਰਕੇ ਵਿਦਿਆਰਥੀਆਂ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਕਾਰਨ ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਸਾਰੇ ਵਿਦਿਅਕ ਅਦਾਰੇ ਬੰਦ ਪਏ ਹਨ ਜਿਸ ਕਰਕੇ ਵਿਦਿਆਰਥੀਆਂ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਵੀ ਅਟਕੀ ਪਈਆਂ ਹਨ ਪਰ ਹੁਣ ਪੰਜਾਬ ਸਰਕਾਰ ਨੇ 12ਵੀਂ ਸਮੇਤ ਵੱਖ ਵੱਖ ਜਮਾਤਾਂ ਦੀਆਂ ਲੰਬਿਤ ਪਈਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ ਜੋ ਕਿ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੁਆਰਾ 15 ਜੁਲਾਈ ਤੋਂ ਬਾਅਦ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ।

ਇਸ ਸੰਬੰਧੀ ਸਿੱਖਿਆ ਮੰਤਰੀ, ਵਿਜੇ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਬਾਰਵੀਂ ਜਮਾਤ ਦੀਆਂ ਸਾਰੀਆਂ ਲੰਬਿਤ ਪ੍ਰੀਖਿਆਵਾਂ, ਓਪਨ ਸਕੂਲ,ਰੀ-ਅਪੀਅਰ ਅਤੇ ਗੋਲਡਨ ਚਾਂਸ ਵਾਲੇ ਵਿਦਿਆਰਥੀਆਂ ਸਮੇਤ ਕਈ ਹੋਰ ਸ੍ਰੇਣੀਆਂ ਦੀਆਂ ਬਾਕੀ ਪਈਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਇਹ ਫੈਸਲਾ ਕੋਰੋਨਾ ਮਹਾਂਮਾਰੀ ਫੈਲਣ ਕਾਰਨ ਪੈਦਾ ਹੋਈ ਸੰਕਟਕਾਲੀਨ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ।ਸਿੰਗਲਾ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹੁਣ ਬਾਕੀ ਵਿਸ਼ਿਆਂ ਵਿਚ ਚੰਗੀ ਕਾਰਗੁਜ਼ਾਰੀ ਕਰਨ ਦੇ ਆਧਾਰ ਉੱਤੇ ਨਤੀਜ਼ੇ ਘੋਸ਼ਿਤ ਕੀਤੇ ਜਾਣਗੇ, ਕਿਉਂਕਿ ਬੋਰਡ ਦੁਆਰਾ ਪਹਿਲਾਂ ਕੁੱਝ ਪ੍ਰੀਖਿਆਵਾਂ ਲੈ ਲਈਆਂ ਗਈਆਂ ਸਨ।

ਦੱਸ ਦਈਏ ਕਿ ਪੰਜਾਬ ਸਰਕਾਰ ਯੂਨੀਵਰਸਿਟੀ ਗਰਾਂਟ ਕਮਿਸ਼ਨ(ਯੂਜੀਸੀ) ਦੁਆਰਾ ਸਤੰਬਰ ਦੇ ਅਖੀਰ ਤੱਕ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਆਖਰੀ ਸਮੈਸਟਰ ਦੀਆਂ ਪ੍ਰੀਖਿਆਵਾਂ ਲੈਣ ਸੰਬੰਧੀ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼ ਵਿਰੁੱਧ ਖੜ੍ਹੀ ਨਜ਼ਰ ਆ ਰਹੀ ਹੈ। ਸੀਐਮ ਕੈਪਟਨ ਨੇ ਕਿਹਾ ਹੈ ਕਿ ਉਹ ਕੋਰੋਨਾ ਸੰਕਟ ਕਾਰਨ ਇਹ ਪ੍ਰੀਖਿਆਵਾਂ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖਣਗੇ।

Leave a Reply

Your email address will not be published. Required fields are marked *