ਚੰਡੀਗੜ੍ਹ : ਅੱਜ ਸੰਯੁਕਤ ਕਿਸਾਨ ਮੋਰਚੇ (Samyukat Kisan Morcha) ਵੱਲੋਂ ਲਏ ਗਏ ਫੈਸਲੇ ਮੁਤਾਬਕ ਪੰਜਾਬ ਵਿਚੋਂ ਸਾਰੇ ਧਰਨੇ ਚੁੱਕੇ ਜਾ ਰਹੇ ਹਨ।ਇਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਡੱਲੇਵਾਲ (Dalewal) ‘ਤੇ ਵੱਡਾ ਇਲਜ਼ਾਮ ਲਾਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜੇਵਾਲ ਨੇ ਕਿਹਾ ਕਿ ਮੈਂ ਉਨ੍ਹਾਂ ਬਾਰੇ ਕੁਝ ਨਹੀਂ ਬੋਲਣਾ ਚਾਹੁੰਦੇ ਕਿਉਂਕਿ ਉਹ ਆਰਐਸਐਸ ਨਾਲ ਸਬੰਧ ਰੱਖਦੇ ਹਨ।
Also Read : ਰਾਜ ਕੁੰਦਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, 4 ਹਫਤਿਆਂ ਤਕ ਗ੍ਰਿਫਤਾਰੀ ‘ਤੇ ਲਾਈ ਰੋਕ
ਸਿਆਸਤ ਵਿਚ ਸ਼ਾਮਲ ਹੋਣ ਸਬੰਧੀ ਖ਼ਬਰਾਂ ’ਤੇ ਬੋਲਦਿਆਂ ਰਾਜੇਵਾਲ ਨੇ ਕਿਹਾ ਕਿ ਇਹ ਸਭ ਅਫਵਾਹਾਂ ਹਨ। ਉਹ ਕਿਸੇ ਪਾਰਟੀ ਵਿਚ ਸ਼ਾਮਲ ਨਹੀਂ ਹੋ ਰਹੇ।ਟੋਲ ਪਲਾਜ਼ਿਆਂ (Toll Plaza) ਬਾਰੇ ਪੁੱਛੇ ਗਏ ਸਵਾਲ ‘ਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਟੋਲ ਪਲਾਜ਼ਿਆਂ ਦੀ ਫੀਸਾਂ ਵਧਾਈਆਂ ਗਈਆਂ ਤਾਂ ਉਹ ਮੁੜ ਧਰਨਾ ਸ਼ੁਰੂ ਕਰਨਗੇ।



