Amritsar : ਪੰਜਾਬ ਵਿੱਚ ਕਈ ਇਲਾਕਿਆਂ ਵਿਚ ਅੱਧੀ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਅੰਮ੍ਰਿਤਸਰ ਅਧੀਨ ਪੈਂਦੇ ਅਟਾਰੀ ਵਿਧਾਨ ਸਭਾ ਹਲਕੇ ਦੇ ਪਿੰਡ ਖੈਰਾਬਾਦ ਵਿੱਚ ਮੀਂਹ ਕਾਰਨ ਇਕ ਘਰ ਦੀ ਛੱਤ ਡਿੱਗ ਗਈ। ਇਸ ਕਾਰਨ 5 ਸਾਲਾ ਬੱਚੇ ਦੀ ਮੌਤ ਹੋ ਗਈ।
ਪਿੰਡ ਵਾਸੀਆਂ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਦੇ ਘਰ ਦੀ ਛੱਤ ਡਿੱਗ ਗਈ। ਦੋ ਮਾਸੂਮ ਬੱਚੇ ਅਤੇ ਲਵਪ੍ਰੀਤ ਦਾ ਭਰਾ ਮਲਬੇ ਹੇਠ ਦੱਬੇ ਹੋਏ ਹਨ। ਪਿੰਡ ਵਾਸੀਆਂ ਨੇ ਮਕਾਨ ਦੇ ਮਲਬੇ ਹੇਠੋਂ ਇੱਕ ਨੌਜਵਾਨ ਅਤੇ ਦੋ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਇਸ ਹਾਦਸੇ ਵਿਚ ਲਵਪ੍ਰੀਤ ਦੇ ਭਰਾ ਅਤੇ ਇਕ ਪੁੱਤਰ ਦਾ ਬਚਾਅ ਹੋ ਗਿਆ ਪਰ 5 ਸਾਲਾ ਗੁਰਫਤਿਹ ਸਿੰਘ ਦੀ ਮੌਤ ਹੋ ਗਈ।
ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਸੁਸਤ ਮੌਨਸੂਨ ਕਾਰਨ ਸੂਬੇ ਦਾ ਤਾਪਮਾਨ ਇਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਵੱਧ ਦਰਜ ਕੀਤਾ ਗਿਆ।
ਲਗਾਤਾਰ ਪੈ ਰਹੇ ਮੀਂਹ ਕਾਰਨ ਡਿੱਗੀ ਛੱਤ, ਮਲਬੇ ਹੇਠ ਦੱਬੇ ਗਏ ਪੰਜ ਸਾਲਾ ਬੱਚੇ ਦੀ ਮੌਤ
Amritsar : ਪੰਜਾਬ ਵਿੱਚ ਕਈ ਇਲਾਕਿਆਂ ਵਿਚ ਅੱਧੀ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਅੰਮ੍ਰਿਤਸਰ ਅਧੀਨ ਪੈਂਦੇ ਅਟਾਰੀ ਵਿਧਾਨ ਸਭਾ ਹਲਕੇ ਦੇ ਪਿੰਡ ਖੈਰਾਬਾਦ…
