ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਕਾਰਨ ਇੱਕ ਵਾਰ ਫਿਰ 4 ਅਕਤੂਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਜ਼ਿਕਰਯੋਗ ਹੈ ਕਿ ਅੱਜ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਲਈ ਪੰਜਾਬ ਭਵਨ ਪਹੁੰਚੇ ਸਨ।
Also Read : ਕਿਸਾਨ ਅੰਦੋਲਨ ਨੂੰ ਲੈਕੇ SC ਸਖ਼ਤ, ਕਿਹਾ- ‘ਰਾਜਮਾਰਗਾਂ ਨੂੰ ਹਮੇਸ਼ਾ ਲਈ ਨਹੀਂ ਕੀਤਾ ਜਾ ਸਕਦਾ ਬੰਦ’
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਅਤੇ ਚੰਨੀ ਵਿਚਾਲੇ ਪਹਿਲੇ ਗੇੜ ਦੀ ਮੀਟਿੰਗ ਖਤਮ ਹੋ ਗਈ ਹੈ, ਅਤੇ ਦੂਜੇ ਗੇੜ ਦੀ ਮੀਟਿੰਗ ਜਾਰੀ ਹੈ ਜੋ ਸਿਰਫ ਸੀਐਮ ਚੰਨੀ ਅਤੇ ਨਵਜੋਤ ਸਿੰਘ ਵਿਚਾਲੇ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਸਿੱਧੂ ਦਾ ਮਾਮਲਾ ਅਜੇ ਸੁਲਝਿਆ ਨਹੀਂ ਹੈ। ਇਸ ਕਾਰਨ ਮੁੱਖ ਮੰਤਰੀ ਚੰਨੀ ਨੇ 4 ਅਕਤੂਬਰ ਨੂੰ ਦੁਬਾਰਾ ਕੈਬਨਿਟ ਮੀਟਿੰਗ ਬੁਲਾਈ ਹੈ, ਜਿਸ ਵਿੱਚ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਮੁੱਦਿਆਂ ‘ਤੇ ਵਿਚਾਰ ਕੀਤਾ ਜਾਵੇਗਾ।



