ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਫਿਰ ਵੱਧ ਗਈਆਂ ਹਨ। ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ (Hardeep Singh Butrela) ਨੇ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਵੀ ਛੱਡ ਦਿੱਤੀ ਹੈ। ਹਰਦੀਪ ਸਿੰਘ ਨੇ ਆਪਣਾ ਨਾਂ ਵਾਪਸ ਲੈ ਲਿਆ ਹੈ। ਹਰਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਅਕਾਲੀ ਦਲ ਦੀ ਟਿਕਟ ਉਤੇ ਚੋਣ ਨਹੀਂ ਲੜਨਾ ਨਹੀਂ ਚਾਹੁੰਦੇ ਸਨ। ਅਕਾਲੀ ਦਲ ਨੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਬੁਟਰੇਲਾ ਨੂੰ ਟਿਕਟ ਦਿੱਤੀ ਸੀ ਪਰ ਹੁਣ ਟਿਕਟ ਵਾਪਸ ਕਰ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਫਿਲਹਾਲ ਉਹ ਕਿਸੇ ਵੀ ਪਾਰਟੀ ਵਿਚ ਨਹੀਂ ਜਾ ਰਹੇ ਹਨ। ਮੈਂ ਆਪਣੀ ਸਾਰੀ ਟੀਮ ਨਾਲ ਪਾਰਟੀ ਤੋਂ ਅਸਤੀਫਾ ਦੇ ਰਿਹਾ ਹਾਂ।
ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਨੇ ਹੀ ਛੱਡੀ ਪਾਰਟੀ, ਚੋਣ ਲੜਨ ਤੋਂ ਕੀਤਾ ਇਨਕਾਰ
ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਫਿਰ ਵੱਧ ਗਈਆਂ ਹਨ। ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ (Hardeep Singh Butrela) ਨੇ ਚੋਣ ਲੜਨ…
