ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਜਥੇਬੰਦੀਆਂ ਵੱਲੋਂ 27 ਸਤੰਬਰ ਦੇ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਨੂੰ ਸਫ਼ਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਦੇਸ਼ ਵਾਸੀਆ ਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਡਾ. ਮਨਜੀਤ ਸਿੰਘ ਭੌਮਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਧੱਕੇ ਨਾਲ ਥੋਪੇ ਜਾ ਰਹੇ ਇਹ ਤਿੰਨੋਂ ਕਾਲੇ ਕਾਨੂੰਨ ਕਿਸਾਨੀ ਲਈ ਨਹੀਂ, ਸਗੋਂ ਹਰ ਵਰਗ ਲਈ ਬੇਹੱਦ ਮਾਰੂ ਸਾਬਿਤ ਹੋਣਗੇ।
Also Read : ਜਗਦੇਵ ਸਿੰਘ ਬੋਪਾਰਾਏ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ, ਸੁਖਬੀਰ ਨੇ ਕੀਤਾ ਸੁਆਗਤ
ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਖੇਤੀ ਦੇ ਨਾਲ-ਨਾਲ ਆੜ੍ਹਤੀਆ ਵਰਗ ਅਤੇ ਹਰ ਛੋਟਾ-ਵੱਡਾ ਵਪਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ, ਜਿਸ ਕਰਕੇ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ‘ਚ ਅਪਣਾ ਯੋਗਦਾਨ ਪਾਈਏ ਅਤੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਭਰਪੂਰ ਸਮਰਥਨ ਦੇ ਕੇ ਸਫਲ ਬਣਾਈਏ।

