ਫਿਲਮ ਦਾਸਤਾਨ ਏ ਸ਼ਹੀਦ ਦੀ ਰਿਲੀਜ਼ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ’ਤੇ ਬਣਾਈ ਐਨੀਮੇਸ਼ਨ ਫਿਲਮ ਦਸਤਾਨ ਏ ਸ਼ਹੀਦ ਨੂੰ ਰਿਲੀਜ਼ ਕਰਨ ਦਾ ਵਿਰੋਧ ਕਰ ਦਿੱਤਾ ਹੈ…

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ’ਤੇ ਬਣਾਈ ਐਨੀਮੇਸ਼ਨ ਫਿਲਮ ਦਸਤਾਨ ਏ ਸ਼ਹੀਦ ਨੂੰ ਰਿਲੀਜ਼ ਕਰਨ ਦਾ ਵਿਰੋਧ ਕਰ ਦਿੱਤਾ ਹੈ । ਸ਼੍ਰੋਮਣੀ ਕਮੇਟੀ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਫਿਲਮ ਰਿਲੀਜ਼ ਕੀਤੀ ਤਾਂ ਉਹ ਫਿਲਮ ਬਣਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ।

ਇਸ ਮਾਮਲੇ ਵਿਚ ਅਕਾਲੀ ਦਲ ਦੇ ਆਗੂ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਇਹ ਫਿਲਮ ਬਣਾਉਣ ਤੋਂ ਪਹਿਲਾਂ ਨਿਰਮਾਤਾ ਸ਼੍ਰੋਮਣੀ ਕਮੇਟੀ ਕੋਲ ਆਏ ਸਨ ਤੇ ਉਸ ਵੇਲੇ ਇਸਨੂੰ ਬਣਾਉਣ ਦੀ ਮਨਜ਼ੂਰੀ ਦਿੱਤੀ ਸੀ ਪਰ ਜਦੋਂ ਫਿਲਮ ਬਣ ਕੇ ਤਿਆਰ ਹੋਈ ਤਾਂ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿਚ ਇਕ ਕਮੇਟੀ ਦਾ ਗਠਨ ਕੀਤਾ ਜਿਸ ਵਿਚ ਸੀਨੀਅਰ ਮੈਂਬਰ ਕਿਰਨਜੋਤ ਕੌਰ ਵੀ ਸ਼ਾਮਲ ਸਨ। ਉਹਨਾਂ ਨੇ ਫਿਲਮ ਵੇਖਣ ਮਗਰੋਂ ਇਸਦੇ ਰਿਲੀਜ਼ ’ਤੇ ਇਤਰਾਜ਼ ਪ੍ਰਗਟ ਕੀਤਾ ਸੀ ਤੇ ਮਨਜ਼ੂਰੀ ਦੇਣ ਤੋਂ ਨਾਂਹ ਕਰ ਦਿੱਤੀ ਸੀ। ਹੁਣ ਨਿਰਮਾਤਾਵਾਂ ਨੇ ਫਿਲਮ ਦੇ ਪੋਸਟਰ ਰਿਲੀਜ਼ ਕਰ ਦਿੱਤੇ ਹਨ ਤੇ 3 ਨਵੰਬਰ ਨੂੰ ਫਿਲਮ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਮਾਮਲੇ ’ਤੇ ਟਕਰਾਅ ਦਾ ਮਾਹੌਲ ਬਣ ਗਿਆ ਹੈ।

Leave a Reply

Your email address will not be published. Required fields are marked *