Gurdaspur News: ਪਰਿਵਾਰ ‘ਚ ਇਕਲੋਤਾ ਕਮਾਉਣ ਵਾਲੇ ਸਹਾਰੇ ਦੀ ਵਿਦੇਸ਼ ‘ਚ ਮੌਤ

ਗੁਰਦਾਸਪੁਰ : ਗੁਰਦਾਸਪੁਰ ਦੇ ਨਜ਼ਦੀਕ ਪੈਂਦੇ ਪਿੰਡ ਭੋਜਰਾਜ ਦੇ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਦੀ ਬਰਹੀਨ ਵਿੱਚ ਮੌਤ ਹੋ ਜਾਣ ਕਾਰਨ ਪਿੰਡ ਵਿੱਚ ਸੋਗ ਦੀ…

ਗੁਰਦਾਸਪੁਰ : ਗੁਰਦਾਸਪੁਰ ਦੇ ਨਜ਼ਦੀਕ ਪੈਂਦੇ ਪਿੰਡ ਭੋਜਰਾਜ ਦੇ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਦੀ ਬਰਹੀਨ ਵਿੱਚ ਮੌਤ ਹੋ ਜਾਣ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਤੇ ਮ੍ਰਿਤਕ ਨੌਜਵਾਨ ਦੀ ਬਲਵਿੰਦਰ ਸਿੰਘ ਦੀ ਪਤਨੀ ਗੁਰਵਿੰਦਰ ਕੌਰ ਵਾਸੀ ਭੋਜਰਾਜ ਨੇ ਦੱਸਿਆ ਕਿ ਉਸ ਦਾ ਪਤੀ ਰੋਜ਼ੀ ਰੋਟੀ ਕਮਾਉਣ ਲਈ ਅਪ੍ਰੈਲ 2022 ਨੂੰ ਬਰਹੀਨ ਗਿਆ ਸੀ।

ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਬਰਹੀਨ ਤੋਂ ਆਏ ਫੋਨ ਰਾਹੀ ਪਤਾ ਲੱਗਾ ਕਿ ਉਸ ਦਾ ਪਤੀ ਬਲਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਜੋ ਕੰਪਨੀ ਵਿੱਚ ਕੰਮ ਕਰਦਾ ਸੀ ਦੋ ਦਿਨ ਪਹਿਲਾਂ ਬਿਮਾਰ ਹੋਣ ਉਪਰੰਤ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸ ਦੀ ਮੌਤ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਉਸਨੇ ਕਿਹਾ ਕਿ ਅਜੇ ਤੱਕ ਮੌਤ ਦਾ ਪੂਰਾ ਕਾਰਨ ਵੀ ਨਹੀਂ ਪਤਾ ਲੱਗ ਸਕਿਆ।

ਉਨ੍ਹਾਂ ਨੇ ਦੱਸਿਆ ਕਿ ਪਤੀ ਦੀ ਮੌਤ ਹੋਣ ਤੇ ਉਹਨਾਂ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਗੁਰਵਿੰਦਰ ਸਿੰਘ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦੇ ਦੋ ਭਰਾਵਾਂ ਅਤੇ ਪਿਤਾ ਦੀਆਂ ਮੌਤਾਂ ਵੀ ਪਿਛਲੇ ਸਮੇਂ ਹੋ ਚੁੱਕੀਆਂ ਹਨ ਅਤੇ ਹੁਣ ਉਹਨਾਂ ਦੇ ਪਰਿਵਾਰ ਦਾ ਕੇਵਲ ਬਲਵਿੰਦਰ ਸਿੰਘ ਹੀ ਇੱਕ ਸਹਾਰਾ ਬਚਿਆ ਸੀ। ਗੁਰਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ 6 ਸਾਲਾਂ ਦੀ ਬੇਟੀ ਤੇ 4 ਸਾਲਾਂ ਦੇ ਬੇਟੇ ਨੂੰ ਛੱਡ ਗਿਆ । ਇਸ ਮੌਕੇ ਤੇ ਗੁਰਵਿੰਦਰ ਕੌਰ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਤੀ ਦੀ ਮ੍ਰਿਤਕ ਦੇਹ ਨੂੰ ਉਸ ਤੇ ਜੱਦੀ ਪਿੰਡ ਪਹੁੰਚਾਇਆ ਜਾਵੇ।

Leave a Reply

Your email address will not be published. Required fields are marked *