ਚੰਡੀਗੜ੍ਹ : ਸੂਬਾ ਚੋਣ ਅਧਿਕਾਰੀ ਨੇ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ੈਡਿਊਲ ਜਾਰੀ ਕੀਤਾ ਹੈ।
21 ਦਸੰਬਰ ਤੋਂ 29 ਦਸੰਬਰ ਤੱਕ ਵੋਟ ਸੰਬੰਧੀ ਇਤਰਾਜ਼
ਇਸ ਤਹਿਤ ਆਮ ਲੋਕ 21 ਦਸੰਬਰ ਤੋਂ 29 ਦਸੰਬਰ ਤੱਕ ਵੋਟ ਸਬੰਧੀ ਦਾਅਵੇ ਤੇ ਇਤਰਾਜ਼ ਜ਼ਿਲ੍ਹੇ ਦੇ ਸਬੰਧਤ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ ਕੋਲ ਦੇ ਸਕਦੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਚਾਇਤ ਚੋਣਾਂ ਲਈ ਵਰਤੀਆਂ ਜਾਣ ਵਾਲੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 7 ਜਨਵਰੀ ਨੂੰ ਕੀਤੀ ਜਾਵੇਗੀ।



