ਸੂਬਾ ਸਰਕਾਰ ਦਾ ਕਹਿਣਾ- ਘੱਟ ਗਿਣਤੀ ਲੋਕਾਂ ਨੂੰ ਬਚਾਉਣ ‘ਚ ਕੇਂਦਰ ਸਰਕਾਰ ਰਹੀ ਅਸਫਲ!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਟਿੱਪਣੀਆਂ ‘ਤੇ ਆਪਣੀ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਟਿੱਪਣੀਆਂ ‘ਤੇ ਆਪਣੀ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਹੈ ਕਿ, ਜਥੇਦਾਰ ਭਾਰਤ ‘ਚ ਰਹਿ ਰਹੇ ਸਿੱਖਾਂ ਦੀ ਰਾਖੀ ਨਹੀਂ ਕਰਦੇ। ਸੂਬਾ ਸਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਅਕਾਲੀਆਂ ‘ਤੇ ਕੇਂਦਰ ਦੇ ਸੱਤਾਧਾਰੀ ਗਠਜੋੜ ਨਾਲ ਸਾਰੇ ਸੰਬੰਧ ਤੋੜਨ ਦਾ ਦਬਾਓ ਬਣਾਉਂਣ, ਕਿਉਂ ਕਿ ਕੇਂਦਰ ਸਰਕਾਰ ਦੇਸ਼ ਵਿੱਚ ਘੱਟ ਗਿਣਤੀਆਂ ਲੋਕਾਂ ਦੀ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣ ‘ਚ ਫੇਲ ਸਾਬਿਤ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ,  ਭਾਵੇਂ ਉਹ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਇਸ ਬਿਆਨ ਨਾਲ ਸਹਿਮਤ ਨਹੀਂ ਹਨ ਕਿ, ਸਿੱਖ ਭਾਰਤ ਵਿੱਚ ਸੁਰੱਖਿਅਤ ਨਹੀਂ ਹਨ, ਪਰ ਜੇ ਜਥੇਦਾਰ ਇਸ ਗੱਲ ਨੂੰ ਮਹਿਸੂਸ ਕਰਦੇ ਹਨ, ਤਾਂ ਉਨ੍ਹਾਂ ਨੂੰ ਇਹ ਮਾਮਲਾ ਸ਼੍ਰੋਮਣੀ ਅਕਾਲੀ ਦਲ ਸਾਹਮਣੇ ਉਠਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ, ਜਥੇਦਾਰ ਸਾਹਿਬ ਅਕਾਲੀਆਂ ਨੂੰ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨਾਲ ਸੰਬੰਧ ਤੋੜਨ ਲਈ ਕਹਿਣ।

jathedar giani harpreet singh

ਕੈਪਟਨ ਨੇ ਕਿਹਾ ਕਿ, ਪਾਕਿਸਤਾਨ ਦੇ ਉਲਟ, ਭਾਰਤ ਨੂੰ ਸਦਾ ਧਰਮ ਨਿਰਪੱਖ ਰਾਸ਼ਟਰ ਹੋਣ ਦਾ ਮਾਣ ਰਿਹਾ ਹੈ ਅਤੇ ਧਾਰਮਿਕ ਅਧਾਰਾਂ  ‘ਤੇ ਕੋਈ ਵਿਤਕਰਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ, ਜੇਕਰ ਸਿੱਖਾਂ ਦੇ ਮਨਾਂ ‘ਚ ਇਹ ਭਾਵਨਾ ਹੈ ਕਿ, ਉਹ ਇਥੇ ਸੁਰੱਖਿਅਤ ਨਹੀਂ ਹਨ ਤਾਂ ਇਹ ਬਹੁਤ ਗੰਭੀਰ ਮਾਮਲਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ, ਜੇ ਸਿੱਖ ਇਸ ਦੇਸ਼ ‘ਚ ਅਸੁਰੱਖਿਅਤ ਮਹਿਸੂਸ ਕਰਦੇ ਹਨ, ਜਿਵੇਂ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ, ਤਾਂ ਇਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ, ਜਿਸ ਨੂੰ ਕਟਹਿਰੇ ‘ਚ ਖੜਾ ਕੀਤਾ ਜਾ ਸਕਦਾ ਹੈ।

ਇਕ ਵਾਰ ਫਿਰ ਸਿੱਖਾਂ ਦੇ ਮਨਾਂ ‘ਚ ਡਰ ਦੀ ਭਾਵਨਾ ਹੋ ਸਕਦੀ ਹੈ ਪੈਦਾ: ਕੈਪਟਨ

ਮੁੱਖ ਮੰਤਰੀ ਨੇ ਕਿਹਾ ਕਿ, ਜੇਕਰ ਅਕਾਲੀ ਆਪਣੇ ਆਪ ਨੂੰ ਸਿੱਖ ਧਰਮ ਅਤੇ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ ਦਾ ਦਾਅਵਾ ਕਰਦੇ ਹਨ ਤਾਂ ਉਨ੍ਹਾਂ ਨੂੰ ਇਸ ਮੁੱਦੇ ‘ਤੇ ਸਟੈਂਡ ਲੈਣਾ ਚਾਹੀਦਾ ਹੈ ਅਤੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਤੁਰੰਤ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ, ਕੁਝ ਘਟਨਾਵਾਂ ਦੀ ਵਿਆਖਿਆ ਨਹੀਂ ਕੀਤੀ ਜਾ ਸਕਦੀ ਕਿ, ਸਿੱਖ ਭਾਰਤ ‘ਚ ਸੁਰੱਖਿਅਤ ਨਹੀਂ ਹਨ, ਪਰ ਧਾਰਨਾ ਦੀ ਮਹੱਤਤਾ ਉਨੀ ਹੀ ਮਹੱਤਵਪੂਰਨ ਹੈ ਜਿੰਨੀ ਅਸਲੀਅਤ ਹੈ।

 ਉਨ੍ਹਾਂ ਕਿਹਾ ਕਿ ਸਿੱਖ 1980 ਵਿਆਂ ਦੇ ਕਾਲੇ ਦੌਰ ਵਿਚੋਂ ਲੰਘੇ ਸਨ ਅਤੇ ਅਜਿਹੀ ਹੀ ਭਾਵਨਾ ਉਨ੍ਹਾਂ ਦੇ ਮਨਾਂ ‘ਚ ਡਰ ਦੀ ਭਾਵਨਾ ਫਿਰ ਪੈਦਾ ਕਰੇਗੀ, ਜੋ ਭਾਈਚਾਰੇ ਅਤੇ ਦੇਸ਼ ਦੇ ਹਿੱਤਾਂ ਲਈ ਘਾਤਕ ਸਿੱਧ ਹੋਵੇਗੀ। ਕੈਪਟਨ ਨੇ ਕਿਹਾ ਕਿ, ਸਿੱਖ ਬਹੁਗਿਣਤੀ ਰਾਜ ਦੇ ਮੁੱਖ ਮੰਤਰੀ ਹੋਣ ਨਾਤੇ ਉਨ੍ਹਾਂ ਨੇ ਹਮੇਸ਼ਾਂ ਇਹ ਸੁਨਿਸ਼ਚਿਤ ਕੀਤਾ ਹੈ ਕਿ, ਭਾਈਚਾਰੇ ਦੇ ਹਿੱਤਾਂ ਨੂੰ ਨਾ ਸਿਰਫ ਪੰਜਾਬ ‘ਚ, ਬਲਕਿ ਹੋਰ ਰਾਜਾਂ ਵਿੱਚ ਵੀ ਸੁਰੱਖਿਅਤ ਰੱਖਿਆ ਜਾਵੇ।

 

ਘੱਟ ਗਿਣਤੀ ਦੇ ਮੁੱਦੇ ‘ਤੇ ਅਕਾਲੀ ਦਲ ਦਾ ਸਪੱਸ਼ਟ ਸਟੈਂਡ: ਸੀਐਮ

ਸਿਟੀਜ਼ਨਸ਼ਿਪ ਸੋਧ ਐਕਟ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪਾਖੰਡ ਦਾ ਜ਼ਿਕਰ ਕਰਦਿਆਂ, ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਕਿਹਾ ਕਿ, ਉਹ ਅਜਿਹੇ ਮਾਮਲਿਆਂ ‘ਤੇ ਦੋਹਰੀ ਖੇਡ ਖੇਡਣ ਦੀ ਬਜਾਏ ਭਾਰਤ ‘ਚ ਘੱਟ ਗਿਣਤੀਆਂ ਨਾਲ ਜੁੜੇ ਮਾਮਲਿਆਂ ‘ਤੇ ਸਪੱਸ਼ਟ ਰੁਖ ਅਖ਼ਤਿਆਰ ਕਰਨ।

ਉਨ੍ਹਾਂ ਕਿਹਾ ਕਿ, ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਨੂੰ ਇਹ ਅਹਿਸਾਸ ਕਰਾਇਆ ਜਾਵੇ ਕਿ, ਉਹ ਕੇਂਦਰ ਵਿੱਚ ਗੱਠਜੋੜ ਦਾ ਹਿੱਸਾ ਬਣਨਾ ਜਾਰੀ ਨਹੀਂ ਰੱਖ ਸਕਦੇ ਕਿਉਂਕਿ ਕੇਂਦਰ ਸਰਕਾਰ ਦੇਸ਼ ‘ਚ ਘੱਟ ਗਿਣਤੀਆਂ ਦੀ ਰੱਖਿਆ ਕਰਨ ਵਿੱਚ ਅਸਫਲ ਰਹੀ ਹੈ ਪਰ ਫਿਰ ਵੀ ਘੱਟਗਿਣਤੀ ਲੋਕਾਂ ਦੀ ਰੱਖਿਆ ਹੋਣ ਦਾਅਵਾ ਕਰਦੇ ਰਹਿੰਦੇ ਹਨ।

 

 

 

Leave a Reply

Your email address will not be published. Required fields are marked *