ਪਾਕਿਸਤਾਨ ਨੂੰ ਤਾਲਿਬਾਨ ਨੇ ਦਿੱਤਾ ਝਟਕਾ, ਕਿਹਾ- ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਜੰਮੂ ਕਸ਼ਮੀਰ ਦੇ ਮਾਮਲੇ ਉੱਤੇ ਤਾਲਿਬਾਨ ਨੇ ਪਾਕਿਸਤਾਨ ਨੂੰ ਝਟਕਾ ਦਿੰਦਿਆ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ।ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਜੰਮੂ ਕਸ਼ਮੀਰ ਦੇ ਮਾਮਲੇ ਉੱਤੇ ਤਾਲਿਬਾਨ ਨੇ ਪਾਕਿਸਤਾਨ ਨੂੰ ਝਟਕਾ ਦਿੰਦਿਆ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ।ਇਸ ਲਈ ਉਹ ਇਸ ਵਿਚ ਦਖਲ ਨਹੀਂ ਦੇਵੇਗਾ। ਨਾਲ ਹੀ ਤਾਲਿਬਾਨ ਨੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਉਨ੍ਹਾਂ ਤਮਾਮ ਦਾਅਵਿਆਂ ਨੂੰ ਵੀ ਸਿਰੇ ਤੋਂ ਨਕਾਰ ਦਿੱਤਾ ਹੈ ਜਿਸ ਵਿਚ ਕਿਹਾ ਜਾ ਰਿਹਾ ਸੀ ਕਿ ਕਸ਼ਮੀਰ ਵਿਚ ਤਾਲਿਬਾਨ ਪਾਕਿਸਤਾਨ ਦੁਆਰਾ ਸਪਾਂਪਸ ਕੀਤੇ ਅੱਤਵਾਦ ਦਾ ਹਿੱਸਾ ਹੋ ਸਕਦਾ ਹੈ।

Kashmir is India's internal matter, says Taliban; denies plan to ...

ਮੀਡੀਆ ਰਿਪੋਰਟਾਂ ਅਨੁਸਾਰ ਸੋਮਵਾਰ ਨੂੰ ਤਾਲਿਬਾਨ ਦੇ ਰਾਜਨੀਤਿਕ ਮੋਰਚੇ ਇਸਲਾਮਿਕ ਅਮੀਰਾਤ ਆਫ ਅਫਗਾਨਿਸਤਾਨ ਦੇ ਬੁਲਾਰੇ ਸ਼ੁਹੇਲ ਸ਼ਾਹੀਨ ਨੇ ਟਵੀਟ ਕਰਦਿਆ ਕਿਹਾ ਕਿ ਕਸ਼ਮੀਰ ਵਿਚ ਜਾਰੀ ਪਾਕਿਸਤਾਨ ਪ੍ਰਾਯੋਜਿਤ ਜੇਹਾਦ ਵਿਚ ਸ਼ਾਮਲ ਹੋਣ ਦੀਆਂ ਖਬਰ ਝੂਠੀਆਂ ਹਨ। ਕਸ਼ਮੀਰ ਪੂਰੀ ਤਰ੍ਹਾ ਨਾਲ ਭਾਰਤ ਦਾ ਅੰਦਰੂਨੀ ਮਾਮਲਾ ਹੈ ਅਤੇ ਤਾਲਿਬਾਨ ਕਿਸੇ ਵੀ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਨਹੀਂ ਦਿੰਦਾ ਹੈ। ਦਰਅਸਲ ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ਉੱਤੇ ਅਜਿਹੀ ਕਈ ਪੋਸਟਾਂ ਆਈਆਂ ਸਨ ਜਿਨ੍ਹਾਂ ਵਿਚ ਤਾਲਿਬਾਨ ਬੁਲਾਰੇ ਜਬੀਉੱਲਾ ਮੁਜਾਹਿਦ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਸੀ ਕਿ ਕਸ਼ਮੀਰ ਮੁੱਦਾ ਹੱਲ ਹੋਣ ਤੱਕ ਭਾਰਤ ਨਾਲ ਦੋਸਤੀ ਸੰਭਵ ਨਹੀਂ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਸੀ ਕਿ ਤਾਲਿਬਾਨ ਕਾਬੁਲ ਉੱਤੇ ਕਬਜ਼ਾ ਕਰਨ ਮਗਰੋਂ ਕਸ਼ਮੀਰ ਨੂੰ ਵੀ ਕਾਫਿਰਾਂ ਤੋਂ ਖੋਹ ਲੈਵੇਗਾ। ਰਿਪੋਰਟਾਂ ਮੁਤਾਬਕ ਕਾਬੁਲ ਅਤੇ ਦਿੱਲੀ ਵਿਚ ਤਾਇਨਾਤ ਡਿਪਲੋਮੈਟਾਂ ਦੇ ਅਨੁਸਾਰ ਇਨ੍ਹਾਂ ਪੋਸਟਾਂ ਦੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਬੈਕਚੈਨਲ ਤੋਂ ਇਨ੍ਹਾਂ ਦੀ ਪੁਸ਼ਟੀ ਕਰਨ ਵਿਚ ਜੁੱਟ ਗਿਆ ਸੀ ਜਿਸ ਕਰਕੇ ਤਾਲਿਬਾਨ ਨੂੰ ਅਗਲੇ ਦਿਨ ਬਿਆਨ ਜਾਰੀ ਕਰਕੇ ਸਪੱਸ਼ਟੀਕਰਨ ਦੇਣਾ ਪਿਆ ਤੇ ਦੱਸਿਆ ਗਿਆ ਕਿ ਸੋਸ਼ਲ ਮੀਡੀਆ ‘ਤੇ ਪਾਈ ਪੋਸਟ ਫਰਜ਼ੀ ਸੀ ਤੇ ਇਸ ਵਿਚ ਤਾਲਿਬਾਨ ਦਾ ਪੱਖ ਨਹੀਂ ਦਰਸਾਇਆ ਗਿਆ ਹੈ।

Leave a Reply

Your email address will not be published. Required fields are marked *