ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਅੱਤ ਦੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਲਿਆ ਫੈਸਲਾ

Punjab Schools Timings : ਪੰਜਾਬ ਵਿਚ ਝੁਲਸਾਉਣ ਵਾਲੀ ਗਰਮੀ ਪੈ ਰਹੀ ਹੈ। ਇਸ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਕਾਰੀ ਹੁਕਮਾਂ ਮੁਤਾਬਕ…

Punjab Schools Timings : ਪੰਜਾਬ ਵਿਚ ਝੁਲਸਾਉਣ ਵਾਲੀ ਗਰਮੀ ਪੈ ਰਹੀ ਹੈ। ਇਸ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਕਾਰੀ ਹੁਕਮਾਂ ਮੁਤਾਬਕ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 20 ਮਈ ਤੋਂ 31 ਮਈ ਤੱਕ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ। ਪਹਿਲਾਂ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲ੍ਹੇ ਜਾਂਦੇ ਸਨ। ਇਸ ਤੋਂ ਪਹਿਲਾਂ, ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ 1 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ।
ਦੱਸ ਦੇਈਏ ਕਿ ਪੰਜਾਬ ਦੇ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ। ਜਿਸ ਤਰ੍ਹਾਂ ਪਾਰਾ ਵਧ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਤਾਪਮਾਨ ਸਬੰਧੀ ਸਾਰੇ ਪੁਰਾਣੇ ਰਿਕਾਰਡ ਟੁੱਟਣ ਵਾਲੇ ਹਨ। ਪੰਜਾਬ ਵਿੱਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਹਾਲਾਤ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਸੂਬੇ ‘ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਦੇ ਨਾਲ ਹੀ ਨੌਤਪਾ 25 ਮਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਿੱਚ ਸੂਰਜ ਅੱਗ ਉਗਲੇਗਾ ਅਤੇ ਧਰਤੀ ਗਰਮ ਹੋ ਜਾਵੇਗੀ।

Leave a Reply

Your email address will not be published. Required fields are marked *