ਭਾਰਤ ਵਿਚ ਕੋਰੋਨਾ ਦੇ ਮਾਮਲੇ ਹੋਏ 26 ਹਜ਼ਾਰ ਤੋਂ ਪਾਰ, 800 ਤੋਂ ਵੱਧ ਕੋਰੋਨਾ ਪੀੜਤ ਗਵਾ ਚੁੱਕੇ ਹਨ ਜਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਵਾਇਰਸ ਨੇ ਆਪਣੇ ਪੈਰ ਪਸਾਰ ਲਏ ਹਨ। ਦੇਸ਼ ਵਿਚੋਂ ਕੋਰੋਨਾ ਮਹਾਮਾਰੀ ਦੇ ਕੇਸਾਂ ਦੀ ਗਿਣਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਵਾਇਰਸ ਨੇ ਆਪਣੇ ਪੈਰ ਪਸਾਰ ਲਏ ਹਨ। ਦੇਸ਼ ਵਿਚੋਂ ਕੋਰੋਨਾ ਮਹਾਮਾਰੀ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਖਬਰ ਲਿਖੇ ਜਾਣ ਕੋਰੋਨਾ ਦੇ ਮਾਮਲੇ ਵੱਧ ਕੇ 26 ਹਜ਼ਾਰ ਤੋਂ ਵੀ ਪਾਰ ਹੋ ਚੁੱਕੇ ਹਨ ਜਦਕਿ 800 ਤੋਂ ਵੱਧ ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ।

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24  ਘੰਟਿਆਂ ਵਿਚ 1990 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 49 ਕੋਰੋਨਾ ਮਰੀਜ਼ਾਂ ਨੇ ਦਮ ਤੋੜਿਆ ਹੈ ਜਿਸ ਨਾਲ ਕੋਰੋਨਾ ਕੁੱਲ ਮਾਮਲੇ ਵੱਧ ਕੇ 26,496 ਹੋ ਚੁੱਕੇ ਹਨ ਅਤੇ ਮਰਨ ਵਾਲਿਆਂ ਦਾ ਅੰਕੜਾ 824 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 5804 ਕੋਰੋਨਾ ਮਰੀਜ਼ ਠੀਕ ਵੀ ਹੋਏ ਹਨ ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 19,868 ਹੋ ਗਈ ਹੈ। ਜਿੱਥੇ ਇਕ ਪਾਸੇ ਕੋਰੋਨਾ ਪੀੜਤਾਂ ਦੀ ਗਿਣਤੀ ਦੇਸ਼ ਵਿਚ ਲਗਾਤਾਰ ਵੱਧ ਰਹੀ ਹੈ। ਉੱਥੇ ਹੀ ਹੁਣ ਇਸ ਮਹਾਮਾਰੀ ਦਾ ਡਟ ਕੇ ਮੁਕਾਬਲਾ ਕਰ ਰਿਹਾ ਮੈਡੀਕਲ ਸਟਾਫ ਵੀ ਇਸ ਦੀ ਚਪੇਟ ਵਿਚ ਆ ਰਿਹਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਏਮਜ਼ ਹਸਪਤਾਲ ਦੇ ਕੈਂਸਰ ਡਿਪਾਰਟਮੈਂਟ ਦੀ ਇਕ ਨਰਸ ਕੋਰੋਨਾ ਨਾਲ ਪਾਜ਼ੀਟਿਵ ਪਾਈ ਗਈ ਹੈ ਇੰਨਾ ਹੀ ਨਹੀਂ ਉਸ ਦੇ ਦੋ ਬੱਚਿਆਂ ਵਿਚ ਵੀ ਕੋਰੋਨਾ ਦੀ ਪੁਸ਼ਟੀ ਹੋਈ ਹੈ ਜਦਕਿ ਉਸ ਦੀ ਪਤੀ ਦੀ ਰਿਪੋਰਟ ਨੈਗੇਟਿਵ ਆਈ ਹੈ ਜਿਸ ਤੋਂ ਬਾਅਦ ਨਰਸ ਅਤੇ ਉਸ ਦੇ ਦੋਵੇਂ ਬੱਚਿਆਂ ਨੂੰ ਏਮਜ਼ ਵਿਚ ਭਰਤੀ ਕਰਵਾਇਆ ਗਿਆ ਹੈ। ਉੱਥੇ ਹੀ ਦਿੱਲੀ ਦੇ ਹਿੰਦੂ ਰਾਵ ਹਸਪਤਾਲ ਦੀ ਇਕ ਨਰਸ ਕੋਰੋਨਾ ਨਾਲ ਸੰਕਰਮਿਤ ਪਾਈ ਗਈ ਹੈ ਜਿਸ ਤੋਂ ਬਾਅਦ ਪੂਰੇ ਹਸਪਤਾਲ ਨੂੰ ਬੰਦ ਕਰ ਦਿੱਤਾ ਗਿਆ ਹੈ। ਰਿਪੋਰਟਾਂ ਦੀ ਮੰਨੀਏ ਤਾਂ ਹਸਪਤਾਲ ਨੂੰ ਸੈਨਾਟਾਈਜ਼ ਕਰਨ ਤੋਂ ਬਾਅਦ ਹੀ ਖੋਲ੍ਹਿਆ ਜਾਵੇਗਾ।

Leave a Reply

Your email address will not be published. Required fields are marked *