ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਮਹਾਮਾਰੀ ਨੇ ਦੁਨੀਆ ਭਰ ਸਮੇਤ ਭਾਰਤ ਵਿਚ ਵੀ ਆਪਣੇ ਪੈਰ ਪਸਾਰ ਲਏ ਹਨ। ਦੇਸ਼ ਵਿਚੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਮਾਮਲੇ 35 ਹਜ਼ਾਰ ਤੋਂ ਵੀ ਜਿਆਦਾ ਹੋ ਗਏ ਹਨ ਜਦਕਿ ਮਰਨ ਵਾਲਿਆਂ ਦਾ ਅੰਕੜਾ 1100 ਨੂੰ ਵੀ ਪਾਰ ਕਰ ਚੁੱਕਾ ਹੈ।
73 deaths and 1993 new cases reported in the last 24 hours in the country due to #Coronavirus. https://t.co/WopI0vYyw0
— ANI (@ANI) May 1, 2020
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ ਕੋਰੋਨਾ ਦੇ ਨਵੇਂ 1993 ਮਾਮਲੇ ਸਾਹਮਣੇ ਆਏ ਹਨ ਜਦਕਿ 73 ਕੋਰੋਨਾ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਜਿਸ ਨਾਲ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 35,043 ਹੋ ਗਈ ਹੈ ਜਦਕਿ ਮ੍ਰਿਤਕਾਂ ਦੀ ਗਿਣਤੀ 1147 ਤੱਕ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 8889 ਮਰੀਜ਼ ਠੀਕ ਵੀ ਹੋਏ ਹਨ ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 25,007 ਰਹਿ ਗਈ ਹੈ। ਭਾਰਤ ਵਿਚ ਕੋਰੋਨਾ ਦੇ ਸੱਭ ਤੋਂ ਜਿਆਦਾ ਕੇਸ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ ਹੁਣ ਤੱਕ ਇੱਥੇ 10,498 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 459 ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ। ਉਸ ਤੋਂ ਬਾਅਦ ਗੁਜਰਾਤ ਦਾ ਨੰਬਰ ਆਉਂਦਾ ਹੈ ਇੱਥੇ ਕੋਰੋਨਾ ਦੇ 4395 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 214 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਵੀ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ 3515 ਤੱਕ ਪਹੁੰਚ ਗਿਆ ਹੈ ਜਦਕਿ 59 ਲੋਕਾਂ ਦੀ ਮੌਤ ਹੋਈ ਹੈ।ਇਸ ਤੋਂ ਇਲਾਵਾ ਰਾਜਸਥਾਨ ਵਿਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 2584 ਹੋ ਗਈ ਹੈ ਜਦਕਿ ਮ੍ਰਿਤਕਾਂ ਦੀ ਸੰਖਿਆ 58 ਹੈ। ਤਮਿਲਨਾਡੂ ਵਿਚ ਵੀ 2323 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 27 ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ।
