Sidhu Moosewala murder case latest news: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਅੱਜ ਯਾਨੀ 9 ਅਗਸਤ ਨੂੰ ਮਾਨਸਾ ਅਦਾਲਤ ਵਿੱਚ ਸੁਣਵਾਈ ਸ਼ੁਰੂ ਹੋਵੇਗੀ ਅਤੇ ਇਸ ਦੌਰਾਨ ਇਸ ਕਤਲਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਣੇ 25 ਮੁਲਜ਼ਮ ਪੇਸ਼ ਹੋਣਗੇ।
25 ਮੁਲਜ਼ਮਾਂ ਖਿਲ਼ਾਫ ਸ਼ੁਰੂ ਹੋਵੇਗਾ ਟ੍ਰਾਇਲ
ਜੇਲ ਪ੍ਰਸ਼ਾਸਨ ਵੱਲੋਂ ਬੁੱਧਵਾਰ ਨੂੰ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਿਲ ਸਾਰੇ 25 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਪੰਜਾਬ ਪੁਲਸ ਵੱਲੋਂ ਕਰੀਬ 11 ਮਹੀਨਿਆਂ ਬਾਅਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਗੈਂਗਸਟਰਾਂ ਖ਼ਿਲਾਫ਼ ਪਹਿਲੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਗਈ ਹੈ।
SIT ਨੇ 31 ਮੁਲਜ਼ਮਾਂ ਖਿਲਾਫ ਦਾਇਰ ਕੀਤੀ ਸੀ ਚਾਰਜਸ਼ੀਟ
SIT ਨੇ 31 ਮੁਲਜ਼ਮਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ। 31 ਮੁਲਜ਼ਮਾਂ ਵਿਚੋਂ 28 ਮੁਲਜ਼ਮ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ। ਦੱਸ ਦੇਈਏ ਕਿ 2 ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ। ਗੋਲਡੀ ਬਰਾੜ ਸਮੇਤ 2 ਹੋਰ ਮੁਲਜ਼ਮ ਪੁਲਿਸ ਦੀ ਗ੍ਰਿਫ਼ਤਾਰ ਤੋਂ ਬਾਹਰ ਹਨ।



