ਕੇਂਦਰੀ ਸਿਹਤ ਮੰਤਰੀ ਦਾ ਵੱਡਾ ਬਿਆਨ- ”ਕੋਰੋਨਾ ਦੀ ਸੱਭ ਤੋਂ ਖ਼ਰਾਬ ਸਥਿਤੀ ਲਈ ਵੀ ਦੇਸ਼ ਤਿਆਰ”

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਕੋਰੋਨਾ ਦੇ ਕੇਸਾਂ ਦੀ ਸੰਖਿਆ 60 ਹਜ਼ਾਰ ਦੇ ਕਰੀਬ ਪਹੁੰਚ ਗਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਕੋਰੋਨਾ ਦੇ ਕੇਸਾਂ ਦੀ ਸੰਖਿਆ 60 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। ਉੱਥੇ ਹੀ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਵੱਡਾ ਬਿਆਨ ਦਿੰਦਿਆ ਹੋਇਆ ਕਿਹਾ ਹੈ ਕਿ ਕਈਂ ਦੇਸ਼ਾਂ ਵਿਚ ਜਿਸ ਤਰ੍ਹਾ ਸਥਿਤੀ ਖਰਾਬ ਹੈ ਉਸ ਤਰ੍ਹਾ ਦੀ ਸਥਿਤੀ ਭਾਰਤ ਵਿਚ ਬਣਦੀ ਵਿਖਾਈ ਨਹੀਂ ਦੇ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਭਾਰਤ ਸੱਭ ਤੋਂ ਖਰਾਬ ਸਥਿਤੀ ਲਈ ਵੀ ਪੂਰੀ ਤਰ੍ਹਾ ਤਿਆਰ ਹੈ।

ਡਾਕਟਰ ਹਰਸ਼ਵਰਧਨ ਨੇ ਜਾਣਕਾਰੀ ਦਿੱਤੀ ਹੈ ਕਿ ਦੇਸ਼ ਵਿਚ ਕੋਵਿਡ-19 ਨਾਲ ਹੋਣ ਵਾਲੀ ਮੌਤਾਂ ਦੀ ਦਰ 3.3 ਫ਼ੀਸਦੀ ਬਣੀ ਹੋਈ ਹੈ ਜੋ ਕਿ ਪੂਰੀ ਦੁਨੀਆ ਵਿਚ ਸੱਭ ਤੋਂ ਜ਼ਿਆਦਾ ਘੱਟ ਮ੍ਰਿਤਕ ਦਰ ਵਿਚ ਸ਼ਾਮਲ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਦੇਸ਼ ਵਿਚ ਇਸ ਵਾਇਰਸ ਤੋਂ ਠੀਕ ਹੋਣ ਵਾਲਿਆਂ ਦਾ ਦਰ 29.9 ਫ਼ੀਸਦੀ ਤੱਕ ਵੱਧ ਗਿਆ ਹੈ ਜੋ ਕਿ ਚੰਗੇ ਸੰਕੇਤ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕੋਵਿਡ 19 ਦਾ ਡਬਲਿੰਗ ਰੇਟ ਲਗਭਗ 11 ਦਿਨ ਦਾ ਰਿਹਾ ਹੈ ਉੱਥੇ ਹੀ ਜੇਕਰ ਪਿਛਲੇ ਸੱਤ ਦਿਨਾਂ ਦੀ ਗੱਲ ਕੀਤੀ ਜਾਵੇ ਤਾਂ ਇਹ 9.9 ਦਿਨ ਹੋ ਜਾਂਦਾ ਹੈ ਜਿਸ ਕਰਕੇ ਇਹ ਨਤੀਜ਼ੇ ਚੰਗੇ ਹਨ।

ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਦਾ ਮਾਮਲੇ 60 ਹਜ਼ਾਰ ਤੱਕ ਪਹੁੰਚਣ ਵਾਲੇੇ ਹਨ ਜਦਕਿ ਮਰਨ ਵਾਲਿਆਂ ਦੀ ਗਿਣਤੀ 2 ਹਜ਼ਾਰ ਦੇ ਕਰੀਬ ਪਹੁੰਚ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘਂਟਿਆਂ ਦੌਰਾਨ 3320 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 95 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ ਜਿਸ ਨਾਲ ਕੁੱਲ ਕੋਰੋਨਾ ਮਰੀਜ਼ਾਂ ਦਾ ਸੰਖਿਆ ਵੱਧ ਕੇ 59,662 ਹੋ ਗਈ ਹੈ ਜਦਕਿ ਮ੍ਰਿਤਕਾ ਦਾ ਅੰਕੜਾ 1981 ਹੋ ਗਿਆ ਹੈ। ਉੱਥੇ ਹੀ ਹੁਣ ਤੱਕ 17,847 ਕੋਰੋਨਾ ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 39,834 ਹੋ ਗਈ ਹੈ।

Leave a Reply

Your email address will not be published. Required fields are marked *