ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਨਵੇਂ 1409 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ ਵੱਧ ਕੇ 21,393 ਹੋ ਗਿਆ ਹੈ ਜਦਕਿ ਹੁਣ ਤੱਕ 4257 ਕੋਰੋਨਾ ਦੇ ਮਰੀਜ਼ ਠੀਕ ਹੋਏ ਹਨ ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 16,454 ਹੋ ਗਈ ਹੈ ਜਿਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਹੈ।
In last 24 hours 1409 positive cases have been reported, which takes our total confirmed cases to 21,393: Lav Agarwal, Joint Secretary, Health Ministry #COVID19 pic.twitter.com/TVCj5RxGgw
— ANI (@ANI) April 23, 2020
ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਪੱਤਰਕਾਰ ਵਾਰਤਾ ਦੌਰਾਨ ਦੱਸਿਆ ਹੈ ਕਿ ਬੀਤੇ ਦਿਨ ਕੁੱਲ 388 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ ਜਿਸ ਨਾਲ ਰਿਕਵਰ ਹੋਣ ਵਾਲਾ ਮਰੀਜ਼ਾਂ ਦਾ ਪ੍ਰਤੀਸ਼ਤ 19.89 ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਦੇਸ਼ 12 ਜਿਲ੍ਹੇ ਅਜਿਹੇ ਵੀ ਹਨ ਜਿੱਥੇ ਪਿਛਲੇ 28 ਦਿਨਾਂ ਤੋਂ ਕੋਰੋਨਾ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਇਸ ਤੋਂ ਇਲਾਵਾ 78 ਜਿਲ੍ਹਿਆਂ ਵਿਚ ਵੀ ਬੀਤੇ 14 ਦਿਨਾਂ ਤੋਂ ਕੋਈ ਵੀ ਨਵੇਂ ਕੋਰੋਨਾ ਦੇ ਮਰੀਜ਼ ਦੀ ਪੁਸ਼ਟੀ ਨਹੀਂ ਹੋਈ ਹੈ। ਉੱਥੇ ਹੀ ਪੀਸੀ ਵਿਚ ਮੌਜੂਦ ਆਈਸੀਐਮਆਰ ਦੇ ਡਾਇਰੈਕਟਰ ਸੀਕੇ ਮਿਸ਼ਰਾ ਨੇ ਦੱਸਿਆ ਹੈ ਕਿ ਅਸੀ ਟੈਸਟਿੰਗ ਦੀ ਸਮਰੱਥਾ ਨੂੰ ਵਧਾਉਣ ਦੇ ਯਤਨ ਕਰ ਰਹੇ ਹਾਂ। 23 ਮਾਰਚ ਨੂੰ ਦੇਸ਼ ਭਰ ਵਿਚ 14,915 ਟੈਸਟ ਕੀਤੇ ਗਏ ਸਨ ਅਤੇ ਹੁਣ 22 ਅਪ੍ਰੈਲ ਤੱਕ ਅਸੀ 5 ਲੱਖਤੋਂ ਵੱਧ ਟੈਸਟ ਕਰ ਚੁੱਕੇ ਹਾਂ। 30 ਦਿਨਾਂ ਵਿਚ ਟੈਸਟਿੰਗ ਦੀ ਰਫ਼ਤਾਰ 33 ਗੁਣਾ ਵਧੀ ਹੈ। ਉੱਥੇ ਹੀ ਗ੍ਰਹਿ ਮੰਤਰਾਲੇ ਦੀ ਸੰਯੁਕਤ ਸਕੱਤਰ ਪੀਐਸ ਸਿਰਵਾਸਤਵ ਨੇ ਦੱਸਿਆ ਕਿ ਦੁੱਧ- ਬ੍ਰੈਡ ਦੀਆਂ ਫੈਕਟਰੀਆਂ ਨੂੰ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਆਟਾ–ਦਾਲ ਮੀਲ, ਸੜਕ ਨਿਰਮਾਣ ਦੇ ਕੰਮ ਅਤੇ ਇੱਟਾਂ ਦੇ ਭੱਠਿਆਂ ਨੂੰ ਸ਼ੁਰੂ ਕਰਨ ਦੀ ਛੁੱਟ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰਾਂ ਵਿਚ ਵੀ ਆਰਥਿਕ ਗਤੀਵਿਧੀਆਂ ਵਧੀਆਂ ਹਨ। ਜੇਕਰ ਕਿਤੇ ਵੀ ਕਿਸੇ ਤਰ੍ਹਾ ਦੀ ਹਿੰਸਾ ਹੁੰਦਾ ਹੈ ਤਾਂ ਆਪਦਾ ਪ੍ਰਬੰਧਨ ਐਕਟ ਦੇ ਤਹਿਤ ਕਾਰਵਾਈ ਹੋਵੇਗੀ।
