ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੀ ਰਿਪੋਰਟ ਵਿਚ ਭਾਰਤ ‘ਚ ਧਾਰਮਿਕ ਆਜ਼ਾਦੀ ਨੂੰ ਲੈ ਕੇ ਪ੍ਰਗਟ ਕੀਤੀ ਚਿੰਤਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅਮਰੀਕੀ ਵਿਦੇਸ਼ ਮੰਤਰਾਲੇ ਨੇ ਸਾਲ 2019 ਨੂੰ ਲੈ ਕੇ ਆਪਣੀ ਇਕ ਰਿਪੋਰਟ ਜਾਰੀ ਕੀਤੀ ਹੈ ਜਿਸ ਵਿਚ ਦੁਨੀਆ ਭਰ ਦੇ ਦੇਸ਼ਾਂ ‘ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅਮਰੀਕੀ ਵਿਦੇਸ਼ ਮੰਤਰਾਲੇ ਨੇ ਸਾਲ 2019 ਨੂੰ ਲੈ ਕੇ ਆਪਣੀ ਇਕ ਰਿਪੋਰਟ ਜਾਰੀ ਕੀਤੀ ਹੈ ਜਿਸ ਵਿਚ ਦੁਨੀਆ ਭਰ ਦੇ ਦੇਸ਼ਾਂ ‘ਚ ਧਾਰਮਿਕ ਸੁਤੰਤਰਤਾ ਨੂੰ ਲੈ ਕੇ ਮੰਥਨ ਕੀਤਾ ਗਿਆ ਹੈ। ਉੱਥੇ ਹੀ ਇਸ ਰਿਪੋਰਟ ਵਿਚ ਭਾਰਤ ‘ਚ ਧਾਰਮਿਕ ਸੁਤੰਤਰਤਾ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਅਮਰੀਕਾ ਲਗਾਤਾਰ ਭਾਰਤ ਵਿਚ ਹੋ ਰਹੀ ਗਤੀਵਿਧੀਆਂ ਉੱਤੇ ਨਜ਼ਰ ਬਣਾ ਕੇ ਰੱਖ ਰਿਹਾ ਹੈ।

ਅੰਤਰਰਾਸ਼ਟਰੀ ਧਾਰਮਿਕ ਸੁਤੰਤਰਾ ਰਿਪੋਰਟ 2019 ਵਿਚ ਕਿਹਾ ਗਿਆ ਹੈ ਕਿ ਭਾਰਤ ਦਾ ਇਤਿਹਾਸ ਬਹੁਤ ਹੀ ਸਹਿਣਸ਼ੀਲ ਅਤੇ ਹਰ ਧਰਮ ਦੇ ਲਈ ਇਕ ਬਰਾਬਰ ਵਿਵਹਾਰ ਵਾਲਾ ਰਿਹਾ ਹੈ ਪਰ ਹੁਣ ਜੋ ਦੇਸ਼ ਵਿਚ ਚੱਲ ਰਿਹਾ ਹੈ ਉਹ ਕਾਫੀ ਚਿੰਤਾਜ਼ਨਕ ਹੈ। ਅਮਰੀਕੀ ਕਾਂਗਰਸ ਦੀ ਅਗਵਾਈ ਵਿਚ ਜਾਰੀ ਹੋਈ ਰਿਪੋਰਟ ਵਿਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋਏ ਪ੍ਰਦਰਸ਼ਨ, ਜੰਮੂ ਕਸ਼ਮੀਰ ਵਿਚੋਂ ਅਚਾਨਕ ਧਾਰਾ 370 ਹਟਾਉਣ, ਲਿੰਚਿਗ ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਾਰਤ ਵਿਚ ਸੀਏਏ ਕਾਨੂੰਨ ਨੂੰ ਲੈ ਕੇ ਬਹੁਤ ਬਹਿਸ ਹੋਈ ਹੈ, ਇਸ ਨੂੰ ਧਾਰਮਿਕ ਬਟਵਾਰੇ ਦੇ ਆਧਾਰ ਉੱਤੇ ਵੇਖਿਆ ਗਿਆ ਅਤੇ ਇਸ ਵਿਚਾਲੇ ਭਾਰਤੀ ਜਨਤਾ ਪਾਰਟੀ ਸਮੇਤ ਕਈ ਹਿੰਦੂ ਸੰਗਠਨਾਂ ਨੇ ਦੇਸ਼ ਵਿਚ ਘੱਟਗਿਣਤੀਆਂ ਵਿਰੁੱਧ ਭੜਕਾਊ ਭਾਸ਼ਣ ਦਿੱਤੇ ਹਨ।

ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਕਿਹਾ ਕਿ ਆਪਣੇ ਧਰਮ ਜਾ ਵਿਸ਼ਵਾਸ਼ ਲਈ ਲੋਕਾਂ ਵਿਰੁੱਧ ਧਾਰਮਿਕ ਅਤਿਆਚਾਰ ਅਤੇ ਹਿੰਸਾ ਪੂਰੀ ਦੁਨੀਆ ਵਿਚ ਜਾਰੀ ਹੈ। ਦੁਨੀਆ ਭਰ ਦੇ 10 ਵਿਚੋਂ 8 ਵਿਅਕਤੀਆਂ ਨੂੰ ਧਾਰਮਿਕ ਆਜ਼ਾਦੀ ਉੱਤੇ ਪਾਬੰਦੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦੱਸ ਦਈਏ ਕਿ ਅਮਰੀਕੀ ਵਿਦੇਸ਼ ਵਿਭਾਗ ਹਰ ਸਾਲ ਦੁਨੀਆ ਦੇ ਦੇਸ਼ਾਂ ਵਿਚ ਧਾਰਮਿਕ ਆਜ਼ਾਦੀ ਨੂੰ ਲੈ ਕੇ ਰਿਪੋਰਟ ਪੇਸ਼ ਕੀਤੀ ਜਾਂਦੀ ਹੈ।

Leave a Reply

Your email address will not be published. Required fields are marked *