PSEB 10th Results 2023 announcement : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੁੰਦੀ ਨਜ਼ਰ ਆ ਰਹੀ ਹੈ। ਬੋਰਡ ਦੀ ਵੈੱਬਸਾਈਟ ‘ਤੇ ਜਾਰੀ ਤਾਜ਼ਾ ਅਪਡੇਟ ਅਨੁਸਾਰ ਨਤੀਜਿਆਂ ਦਾ ਐਲਾਨ ਅੱਜ 26 ਮਈ ਨੂੰ ਕੀਤਾ ਜਾਵੇਗਾ। ਅਕਾਦਮਿਕ ਸਾਲ 2023 ਲਈ ਸੀਨੀਅਰ ਸੈਕੰਡਰੀ ਨਤੀਜੇ ਜਾਰੀ ਕੀਤੇ ਜਾ ਚੁੱਕੇ ਹਨ।
ਪ੍ਰੀਖਿਆਰਥੀਆਂ ਦੀ ਜਾਣਕਾਰੀ ਲਈ ਇਹ ਨਤੀਜਾ ਅਗਲੇ ਦਿਨ 27 ਮਈ ਨੂੰ ਬੋਰਡ ਦੀ ਵੈਬਸਾਈਟ www.pseb.ac.in ਅਤੇ www.indiaresults.com ‘ਤੇ ਉਪਲਬਧ ਕਰਵਾ ਦਿੱਤਾ ਜਾਵੇਗਾ। ਇਨ੍ਹਾਂ ਵੈੱਬ-ਸਾਈਟਜ਼ ਤੋਂ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਦੇਖ ਅਤੇ ਡਾਊਨਲੋਡ ਕਰ ਸਕਣਗੇ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 24 ਮਈ ਨੂੰ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜਿਸ ਵਿਚ ਸੁਜਾਨ ਕੌਰ 100 ਫ਼ੀਸਦੀ ਅੰਕ ਲੈਕੇ ਅੱਵਲ ਰਹੀ ਜੋ ਮਾਨਸਾ ਦੇ ਨਿਜੀ ਸਕੂਲ ਦੀ ਵਿਦਿਆਰਥਣ ਹੈ। ਬਠਿੰਡੇ ਦੀ ਸ਼ਰੇਆ ਸਿੰਗਲਾ 99.60 ਫ਼ੀਸਦੀ ਅੰਕ ਲੈ ਕੇ ਦੂਜੇ ਨੰਬਰ ‘ਤੇ ਰਹੀ। ਲੁਧਿਆਣੇ ਦੀ ਨਵਪ੍ਰੀਤ ਕੌਰ ਨੇ 99.40 ਫ਼ੀਸਦ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਕੁੱਲ ਨਤੀਜਾ 92.47 ਫ਼ੀਸਦੀ ਰਿਹਾ। 12ਵੀਂ ਜਮਾਤ ਦੀ ਪ੍ਰੀਖਿਆ ਮਾਰਚ 2023 ‘ਚ ਹੋਈ ਸੀ।



