CJP Protest : ‘ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦਾ’: ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਜੰਤਰ-ਮੰਤਰ ‘ਤੇ ਜਸ਼ਨ, CJP ਆਗੂ ਅਭਿਜੀਤ ਦੀਪਕੇ ਦਾ ਵੱਡਾ ਬਿਆਨ

ਨਵੀਂ ਦਿੱਲੀ : ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਖ਼ਬਰ ਆਉਂਦੇ ਹੀ ਦਿੱਲੀ ਦੇ ਜੰਤਰ-ਮੰਤਰ ‘ਤੇ ਮੌਜੂਦ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਸਮਰਥਕਾਂ ਵਿੱਚ ਖੁਸ਼ੀ…

ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਖ਼ਬਰ ਆਉਂਦੇ ਹੀ ਦਿੱਲੀ ਦੇ ਜੰਤਰ-ਮੰਤਰ 'ਤੇ ਮੌਜੂਦ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਸਮਰਥਕਾਂ

ਨਵੀਂ ਦਿੱਲੀ : ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਖ਼ਬਰ ਆਉਂਦੇ ਹੀ ਦਿੱਲੀ ਦੇ ਜੰਤਰ-ਮੰਤਰ ‘ਤੇ ਮੌਜੂਦ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਇਸ ਨੂੰ ਲੋਕਤੰਤਰ ਦੀ ਵੱਡੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਫ਼ਤਿਆਂ ਤੋਂ ਚੱਲ ਰਹੇ ਸ਼ਾਂਤੀਪੂਰਨ ਅੰਦੋਲਨ ਨੇ ਆਖਰਕਾਰ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ ਹੈ।

ਡਰੋ ਨਾ, ਇਹ ਲੋਕਤੰਤਰ ਹੈ”: ਅਭਿਜੀਤ ਦੀਪਕੇ

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਜੰਤਰ-ਮੰਤਰ ਦੇ ਮੁੱਖ ਮੰਚ ਤੋਂ ਸੈਂਕੜੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਅਭਿਜੀਤ ਦੀਪਕੇ ਨੇ ਜੋਸ਼ੀਲੇ ਅੰਦਾਜ਼ ਵਿੱਚ ਕਿਹਾ ਕਿ “ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦਾ। ਆਪਣੇ ਭਾਵੁਕ ਭਾਸ਼ਣ ਦੌਰਾਨ ਦੀਪਕੇ ਨੇ ਨੀਟ ਪੇਪਰ ਲੀਕ ਮਾਮਲੇ ਤੋਂ ਬਾਅਦ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰਖਵਾਇਆ।

ਮੰਗਾਂ ਅਜੇ ਵੀ ਬਾਕੀ

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਅਤੇ CJP ਵਿਚਕਾਰ ਹੋਣ ਵਾਲੀ ਤੀਜੇ ਗੇੜ ਦੀ ਬੈਠਕ ਤੋਂ ਕੁਝ ਘੰਟੇ ਪਹਿਲਾਂ ਹੀ ਇਹ ਅਸਤੀਫ਼ਾ ਆਇਆ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀ ਸ਼ੁਰੂ ਤੋਂ ਹੀ ਸਿੱਖਿਆ ਮੰਤਰੀ ਨੂੰ ਹਟਾਉਣ ਦੀ ਮੰਗ ‘ਤੇ ਅੜੇ ਹੋਏ ਸਨ।

ਅਭਿਜੀਤ ਦੀਪਕੇ ਨੇ ਸਪੱਸ਼ਟ ਕੀਤਾ ਕਿ ਭਾਵੇਂ ਸਿੱਖਿਆ ਮੰਤਰੀ ਨੇ ਅਸਤੀਫ਼ਾ ਦੇ ਦਿੱਤਾ ਹੈ, ਪਰ ਅੰਦੋਲਨ ਉਦੋਂ ਤੱਕ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਵੇਗਾ ਜਦੋਂ ਤੱਕ ਬਾਕੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਉਨ੍ਹਾਂ ਪੀੜਤ ਪਰਿਵਾਰਾਂ ਲਈ 1-1 ਕਰੋੜ ਰੁਪਏ ਦੇ ਮੁਆਵਜ਼ੇ ਅਤੇ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਕਾਰਵਾਈ ਕਰਨ ਵਾਲੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਦੁਹਰਾਈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Big Breaking : ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ, ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਪੱਤਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *