ਬਠਿੰਡਾ : ਬਠਿੰਡਾ ‘ਚ ਆਨਰ ਕਿਲਿੰਗ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਭਰਾ ਤੇ ਦੋਸ਼ ਲੱਗਿਆ ਹੈ ਉਸ ਨੇ ਨੇ ਖੇਤ ਵਿੱਚ ਭੈਣ ਅਤੇ ਉਸਦੇ ਪਤੀ ਦਾ ਕਤਲ ਕਰ ਦਿੱਤਾ। ਮਰਨ ਵਾਲਾ ਲੜਕਾ ਪੰਜਾਬ ਪੁਲਿਸ ਦਾ ਕਾਂਸਟੇਬਲ ਹੈ। ਫਿਲਹਾਲ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਦੇ ਪਿੰਡ ਤੁੰਗਵਾਲੀ ਦੀ ਹੈ। ਕੁਝ ਸਾਲ ਪਹਿਲਾਂ ਲੜਕੀ ਅਤੇ ਲੜਕੇ ਨੇ ਕੋਰਟ ਮੈਰਿਜ ਕੀਤੀ ਸੀ। ਹਾਲਾਂਕਿ ਇਸ ਤੋਂ ਬਾਅਦ ਲੜਕੀ ਆਪਣੇ ਘਰ ਆ ਗਈ। ਕੱਲ੍ਹ ਪੰਜਾਬ ਪੁਲਿਸ ਦਾ ਕਾਂਸਟੇਬਲ ਲੜਕਾ ਉਸ ਨੂੰ ਮਿਲਣ ਲਈ ਤੁੰਗਵਾਲੀ ਆਇਆ ਸੀ। ਜਦੋਂ ਉਹ ਉੱਥੇ ਪਹੁੰਚਿਆ ਤਾਂ ਝਗੜਾ ਹੋ ਗਿਆ। ਜਿਸ ਤੋਂ ਬਾਅਦ ਲੜਕੀ ਦੇ ਭਰਾ ਨੇ ਦੋਵਾਂ ਦਾ ਕਤਲ ਕਰ ਦਿੱਤਾ।
ਭਰਾ ਸੰਦੀਪ ਸਿੰਘ ਵਾਸੀ ਤੁੰਗਵਾਲੀ ਨੇ ਦੱਸਿਆ ਕਿ ਉਸ ਦੇ ਵੱਡੇ ਭਰਾ ਕਾਂਸਟੇਬਲ ਜਗਮੀਤ ਸਿੰਘ ਨੇ ਨਰਸ ਬੇਅੰਤ ਕੌਰ ਉਰਫ ਮਨੀ ਵਾਸੀ ਦਸਮੇਸ਼ ਨਗਰ ਨਾਲ ਕੋਰਟ ਮੈਰਿਜ ਕਰਵਾਈ ਸੀ। ਇਸ ਸਮੇਂ ਬੇਅੰਤ ਕੌਰ ਆਪਣੇ ਪਿਤਾ ਦੇ ਘਰ ਰਹਿ ਰਹੀ ਸੀ।


