ਨਵੀਂ ਦਿੱਲੀ: ਲੋਕ ਸਭਾ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਅਣਪਛਾਤੇ ਵਿਅਕਤੀ ਨੇ ਵਿਜ਼ਟਰ ਗੈਲਰੀ ਤੋਂ ਛਾਲ ਮਾਰ ਦਿੱਤੀ। ਹਾਲਾਂਕਿ ਜਿਵੇਂ ਹੀ ਕੁਝ ਸੰਸਦ ਮੈਂਬਰਾਂ ਨੇ ਦੇਖਿਆ ਕਿ ਸਦਨ ‘ਚ ਛਾਲ ਮਾਰਨ ਵਾਲੇ ਨੌਜਵਾਨ ਨੇ ਝੁਕ ਕੇ ਆਪਣੀ ਜੁੱਤੀ ‘ਚੋਂ ਕੁਝ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਸੰਸਦ ਮੈਂਬਰਾਂ ਨੇ ਉਸ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਕੁੱਟਮਾਰ ਦਾ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।
The footage from Loksabha
