ਨਵੀਂ ਦਿੱਲੀ (ਇੰਟ.)- ਭਾਰਤ ਮੌਸਮ ਵਿਗਿਆਨ ਵਿਭਾਗ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ‘ਚ ਅਗਲੇ 2 ਦਿਨਾਂ ‘ਚ ‘ਲੂ’ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ, ਇਨ੍ਹਾਂ ਥਾਵਾਂ ‘ਤੇ ਗਰਮੀ ਤੋਂ ਹਾਲੇ ਕੋਈ ਰਾਹਤ ਨਹੀਂ ਮਿਲਣ ਵਾਲੀ ਹੈ। ਵਿਭਾਗ ਨੇ ਕਿਹਾ ਕਿ ਬੁੱਧਵਾਰ ਨੂੰ ਜੰਮੂ ਕਸ਼ਮੀਰ ‘ਚ ਕੁਝ ਥਾਂਵਾਂ ‘ਤੇ ਲੂ ਕਾਰਣ ਬਣੇ ਭਿਆਨਕ ਹਾਲਾਤ ਦਰਜ ਕੀਤੇ ਗਏ। ਭਾਰਤ ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਉੱਤਰ ਪੱਛਮੀ ਰਾਜਸਥਾਨ ਅਤੇ ਉੱਤਰ ਪੱਛਮੀ ਮੱਧ ਪਰਦੇਸ਼ ਦੇ ਜ਼ਿਆਦਾਤਰ ਥਾਂਵਾਂ ‘ਤੇ ਲੂ ਚੱਲਣ ਕਾਰਣ ਬਣੇ ਭਿਆਨਕ ਹਾਲਾਤ ਦਰਜ ਕੀਤੇ ਗਏ ਹਨ।
Read this- ਗੰਗਾ ਜਲ ਨਾਲ ਤਿਆਰ ਕੋਰੋਨਾ ਟੀਕੇ ਦੇ ਕਲੀਨੀਕਲ ਟ੍ਰਾਇਲ ਦੀ ਮੰਗ ਲਈ ਪਟੀਸ਼ਨ ਦਾਇਰ
ਵਿਭਾਗ ਨੇ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਉੱਤਰੀ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਉੱਤਰ ਪੱਛਮੀ ਮੱਧ ਪ੍ਰਦੇਸ਼ ‘ਚ ਅਗਲੇ 2 ਦਿਨਾਂ ਦੌਰਾਨ ਲੂ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।” ਪੂਰੇ ਮੈਦਾਨੀ ਹਿੱਸਿਆਂ ‘ਚ ਤਾਪਮਾਨ ਪਿਛਲੇ ਕੁਝ ਦਿਨਾਂ ‘ਚ 40 ਡਿਗਰੀ ਸੈਲਸੀਅਸ ਪਾਰ ਕਰ ਗਿਆ ਹੈ। ਦੱਖਣ ਪੱਛਮੀ ਮਾਨਸੂਨ ਦੇਸ਼ ਦੇ ਪੂਰੇ ਹਿੱਸੇ ‘ਚ ਪਹੁੰਚ ਗਿਆ ਹੈ ਪਰ ਹਰਿਆਣਾ, ਦਿੱਲੀ, ਪੰਜਾਬ ਦੇ ਕੁਝ ਹਿੱਸੇ, ਪੱਛਮੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਅਜੇ ਵੀ ਇਸ ਤੋਂ ਅਛੂਤੇ ਹਨ। ਵਿਭਾਗ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਇਨ੍ਹਾਂ ਖੇਤਰਾਂ ‘ਚ ਮਾਨਸੂਨ ਦੇ ਅੱਗੇ ਵਧਣ ਲਈ ਢੁੱਕਵੇਂ ਹਾਲਾਤ ਹੋਣ ਦੀ ਫਿਲਹਾਲ ਸੰਭਾਵਨਾ ਘੱਟ ਹੈ।




