Father Son clash : ਵਿਦੇਸ਼ ਜਾਣ ਨੂੰ ਲੈ ਕੇ ਪਿਓ-ਪੁੱਤ ਵਿਚਾਲੇ ਹੋਈ ਬਹਿਸ, ਫਿਰ ਚੱਲੀਆਂ ਤਿੰਨ ਗੋਲ਼ੀਆਂ, ਘਰ ਵਿਚ ਵਿਛ ਗਏ ਸੱਥਰ

Amritsar News : ਅੰਮ੍ਰਿਤਸਰ ਵਿਖੇ ਰਿਸ਼ਤਿਆਂ ਨੂੰ ਤਾਰ ਤਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਨੌਜਵਾਨ ਨੇ ਆਪਣੇ ਹੀ ਪਿਤਾ ਨੂੰ ਗੋ.ਲੀ ਮਾਰ…

Amritsar News : ਅੰਮ੍ਰਿਤਸਰ ਵਿਖੇ ਰਿਸ਼ਤਿਆਂ ਨੂੰ ਤਾਰ ਤਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਨੌਜਵਾਨ ਨੇ ਆਪਣੇ ਹੀ ਪਿਤਾ ਨੂੰ ਗੋ.ਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਫਿਰ ਆਪਣੇ ਆਪ ਨੂੰ ਵੀ ਗੋ.ਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਦਰਅਸਲ, ਛੋਟੀ ਜਿਹੀ ਗੱਲ ਨੂੰ ਲੈ ਕੇ ਪਿਓ-ਪੁੱਤ ਦੇ ਵਿੱਚ ਤਕਰਾਰ ਹੋਈ ਸੀ ਪਰ ਗੁੱਸੇ ਵਿੱਚ ਆਏ ਪੁੱਤ ਨੇ ਵਾਰਦਾਤ ਨੂੰ ਅੰਜਾਮ ਦੇ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਥਾਣਾ ਕੰਬੋਅ ਦੇ ਅਧੀਨ ਪਿੰਡ ਨੰਗਲੀ ਵਿਖੇ ਇਹ ਖੌਫਨਾਕ ਘਟਨਾ ਵਾਪਰੀ  ਹੈ। ਜਿੱਥੇ CBSE ਦੇ ਕੱਲ੍ਹ ਆਏ ਬਾਹਰਵੀਂ ਦੇ ਨਤੀਜੇ ਵਿੱਚ ਪੁੱਤਰ ਦੇ ਨੰਬਰ ਘੱਟ ਆਉਣ ਅਤੇ ਵਿਦੇਸ਼ ਜਾਣ ਨੂੰ ਲੈ ਕੇ ਨੌਜਵਾਨ ਦੀ ਆਪਣੇ ਪਿਤਾ ਨਾਲ ਤਕਰਾਰ ਹੋਈ ਸੀ। ਇਸ ਦੇ ਚਲਦੇ ਗੁੱਸੇ ਵਿੱਚ ਆ ਕੇ ਨੌਜਵਾਨ ਨੇ ਆਪਣੇ ਹੀ ਪਿਤਾ ਨੂੰ ਗੋਲੀ ਮਾਰ ਦਿੱਤੀ। ਫਿਰ ਪੁੱਤ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਜੀਵਨ ਲੀਲ੍ਹ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਗੰਭੀਰ ਹਾਲਤ ਵਿੱਚ ਪਿਓ ਨੂੰ ਹਸਪਤਾਲ ਲੈ ਕੇ ਜਾ ਰਹੇ ਸੀ ਤਾਂ ਰਸਤੇ ਦੇ ਵਿੱਚ ਹੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਰੁਪਿੰਦਰ ਸਿੰਘ ਹੈ। ਮ੍ਰਿਤਕ ਰੁਪਿੰਦਰ ਸਿੰਘ ਦਾ ਲੜਕਾ ਅਮਰਦੀਪ ਸਿੰਘ ਗੰਭੀਰ ਹਾਲਤ ਵਿਚ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। 
ਦੱਸਿਆ ਜਾ ਰਿਹਾ ਤਿੰਨ ਦੇ ਕਰੀਬ ਗੋਲੀਆਂ ਚੱਲੀਆਂ ਸਨ। ਨੌਜਵਾਨ ਅਮਰਦੀਪ ਸਿੰਘ ਦੇ ਦਿਲ ਵਿੱਚ ਗੋਲੀ ਲੱਗੀ ਹੈ। ਗੋਲੀ ਚੱਲਣ ਦੀ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲਿਆ। ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। 

Leave a Reply

Your email address will not be published. Required fields are marked *