4 ਦਿਨ ਤੱਕ ਇਨ੍ਹਾਂ ਸੂਬਿਆਂ ‘ਚ ਹੋਵੇਗੀ ਬਰਫਬਾਰੀ, ਜਾਣੋ ਮੌਸਮ ਦਾ ਤਾਜ਼ਾ ਹਾਲ

ਨਵੀਂ ਦਿੱਲੀ- ਰਾਜਧਾਨੀ ਦਿੱਲੀ ਵਿੱਚ ਕੱਲ੍ਹ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਿਲੀ। ਪਿਛਲੇ ਕੁਝ ਦਿਨਾਂ ਤੋਂ ਸੀਤ ਲਹਿਰ ਅਤੇ ਮੀਂਹ ਨੇ ਇੱਥੇ ਕੰਬਦੀ…

ਨਵੀਂ ਦਿੱਲੀ- ਰਾਜਧਾਨੀ ਦਿੱਲੀ ਵਿੱਚ ਕੱਲ੍ਹ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਿਲੀ। ਪਿਛਲੇ ਕੁਝ ਦਿਨਾਂ ਤੋਂ ਸੀਤ ਲਹਿਰ ਅਤੇ ਮੀਂਹ ਨੇ ਇੱਥੇ ਕੰਬਦੀ ਠੰਡ ਨੂੰ ਵਧਾ ਦਿੱਤਾ ਸੀ। ਇਸ ਦੇ ਨਾਲ ਹੀ ਉੱਤਰੀ ਭਾਰਤ ਦੇ ਕਈ ਰਾਜ ਵੀ ਪਿਛਲੇ ਕੁਝ ਦਿਨਾਂ ਤੋਂ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਹਨ। ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਤੱਕ ਬਿਹਾਰ, ਦਿੱਲੀ, ਉੱਤਰਾਖੰਡ ਸਮੇਤ ਕਈ ਰਾਜਾਂ ਵਿੱਚ ਲੋਕਾਂ ਨੂੰ ਸਰਦੀ ਤੋਂ ਰਾਹਤ ਮਿਲੇਗੀ।

Also Read: ਸੁਰੱਖਿਆ ਬਲਾਂ ਵਲੋਂ ਘਾਟੀ ‘ਚ 12 ਘੰਟਿਆਂ ਅੰਦਰ ਲਸ਼ਕਰ ਤੇ ਜੈਸ਼ ਦੇ 5 ਅੱਤਵਾਦੀ ਢੇਰ

ਆਈਐਮਡੀ ਨੇ ਕਿਹਾ ਕਿ ਵਧੇਰੇ ਸਰਦੀ ਦਾ ਸਭ ਤੋਂ ਵੱਡਾ ਕਾਰਨ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਹੈ। ਵਿਭਾਗ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਅਗਲੇ ਚਾਰ ਦਿਨਾਂ ਤੱਕ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ। ਇੰਨਾ ਹੀ ਨਹੀਂ ਪੂਰਬੀ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ ਸਵੇਰੇ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਧੁੰਦ ਕਾਰਨ ਵਿਜ਼ੀਬਿਲਟੀ ਘੱਟ ਗਈ ਹੈ ਅਤੇ ਆਵਾਜਾਈ ਵਿੱਚ ਵੀ ਦਿੱਕਤ ਆ ਰਹੀ ਹੈ। ਇਸ ਦੇ ਨਾਲ ਹੀ ਯੂਪੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਨੁਮਾਨ ਮੁਤਾਬਕ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 3 ਡਿਗਰੀ ਤੱਕ ਜਾ ਸਕਦਾ ਹੈ।

ਪੱਛਮੀ ਬੰਗਾਲ, ਆਸਾਮ ‘ਚ ਮੀਂਹ
ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ‘ਚ ਪੱਛਮੀ ਬੰਗਾਲ, ਅਸਾਮ ਅਤੇ ਹੋਰ ਇਲਾਕਿਆਂ ‘ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪੱਛਮੀ ਹਿਮਾਲੀਅਨ ਖੇਤਰ ਵਿੱਚ 2 ਤੋਂ 4 ਫਰਵਰੀ ਦਰਮਿਆਨ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਜਦੋਂ ਕਿ 3 ਫਰਵਰੀ ਨੂੰ ਜੰਮੂ, ਕਸ਼ਮੀਰ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।

ਬੰਗਾਲ ਅਤੇ ਸਿੱਕਮ ‘ਚ ਮੀਂਹ
ਜਦੋਂ ਕਿ 31 ਜਨਵਰੀ ਤੋਂ 2 ਫਰਵਰੀ ਤੱਕ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਅਰੁਣਾਚਲ ਪ੍ਰਦੇਸ਼, ਅਸਮ ਅਤੇ ਮੇਘਾਲਿਆ ਅਤੇ ਨਾਗਾਲੈਂਡ-ਮਨੀਪੁਰ, ਮਿਜ਼ੋਰਮ-ਤ੍ਰਿਪੁਰਾ ਵਿੱਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਵਿਭਾਗ ਨੇ ਕਿਹਾ ਕਿ ਅਗਲੇ ਦੋ ਦਿਨਾਂ ਦੌਰਾਨ, ਪੁਡੂਚੇਰੀ ਦੇ ਅਲੱਗ-ਥਲੱਗ ਖੇਤਰਾਂ, ਤਾਮਿਲਨਾਡੂ ਦੇ ਕਰਾਈਕਲ ਅਤੇ ਕੇਰਲ ਦੇ ਮਾਹੇ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਖੁਸ਼ਕ ਮੌਸਮ ਹੋਵੇਗਾ।

Leave a Reply

Your email address will not be published. Required fields are marked *