ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ‘ਚ ਚੋਰ ਗਿਰੋਹ ਦੇ ਇਕ ਮੈਂਬਰ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਚੋਰ ਗਿਰੋਹ ਕਾਫੀ ਸਮੇਂ ਤੋਂ ਮੱਝਾਂ ਤੇ ਗਾਂਵਾ ਚੋਰੀ ਕਰਦੇ ਸੀ। ਜਿਸ ਕਾਰਨ ਲੋਕਾਂ ਵੱਲੋਂ ਇਸ ਚੋਰ ਗਿਰੋਹ ਦੇ ਇਕ ਮੈਂਬਰ ਨੂੰ ਕਾਬੂ ਕਰ ਲਿਆ।
ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਤੇ ਲੋਕਾਂ ਨੇ ਪੁਲਿਸ ਤੇ ਢਿੱਲੀ ਕਾਰਵਾਈ ਕਰਨ ਦੇ ਇਲਜ਼ਾਮ ਲਗਾਏ ਹਨ। ਜਿਸ ਕਾਰਨ ਗੁੱਸਾਏ ਲੋਕਾਂ ਨੇ ਪਸਿਆਣਾ ਥਾਣੇ ਦਾ ਘਿਰਾਓ ਕੀਤਾ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਬੱਚਾ ਚੁੱਕਣ ਦੀ ਵੀ ਕੋਸ਼ਿਸ਼ ਕਰ ਰਿਹਾ ਸੀ।

