ਮਜੀਠਾ ‘ਚ ਚੋਰਾਂ ਦਾ ਤਾਂਡਵ: ਕਈ ਘਰਾਂ ਨੂੰ ਬਣਾਇਆ ਨਿਸ਼ਾਨਾ, ਵਿਰੋਧ ਕਰਨ ‘ਤੇ ਔਰਤ ਨੂੰ ਕੀਤਾ ਜ਼ਖ਼ਮੀ

ਮਜੀਠਾ : ਪੰਜਾਬ ਵਿੱਚ ਵਧ ਰਹੀਆਂ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੇ ਆਮ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਤਾਜ਼ਾ ਮਾਮਲਾ ਮਜੀਠਾ…

ਪੰਜਾਬ ਵਿੱਚ ਵਧ ਰਹੀਆਂ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੇ ਆਮ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਤਾਜ਼ਾ ਮਾਮਲਾ ਮਜੀਠਾ ਹਲਕੇ

ਮਜੀਠਾ : ਪੰਜਾਬ ਵਿੱਚ ਵਧ ਰਹੀਆਂ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੇ ਆਮ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਤਾਜ਼ਾ ਮਾਮਲਾ ਮਜੀਠਾ ਹਲਕੇ ਦੇ ਪਿੰਡ ਖੈੜਾ ਚੱਕ ਤੋਂ ਸਾਹਮਣੇ ਆਇਆ ਹੈ, ਜਿੱਥੇ ਬੇਖੌਫ਼ ਚੋਰਾਂ ਨੇ ਇੱਕ ਤੋਂ ਬਾਅਦ ਇੱਕ ਕਈ ਘਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਚੋਰਾਂ ਨੂੰ ਨਾ ਤਾਂ ਪੁਲਿਸ ਦਾ ਡਰ ਹੈ ਅਤੇ ਨਾ ਹੀ ਸੀਸੀਟੀਵੀ ਕੈਮਰਿਆਂ ਦੀ ਕੋਈ ਪਰਵਾਹ।

ਵਿਰੋਧ ਕਰਨ ‘ਤੇ ਔਰਤ ਨੂੰ ਮਾਰਿਆ ਦਾਤਰ

ਚੋਰਾਂ ਨੇ ਇਸ ਵਾਰਦਾਤ ਦੌਰਾਨ ਹੱਦ ਉਦੋਂ ਪਾਰ ਕਰ ਦਿੱਤੀ ਜਦੋਂ ਇੱਕ ਗਰੀਬ ਪਰਿਵਾਰ ਦੇ ਘਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜਦੋਂ ਇੱਕ ਔਰਤ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਚੋਰਾਂ ਨੇ ਉਸ ‘ਤੇ ਦਾਤਰ ਨਾਲ ਹਮਲਾ ਕਰ ਦਿੱਤਾ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈ ਔਰਤ ਨੂੰ ਇਲਾਜ ਲਈ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ, ਇਸ ਵਾਰਦਾਤ ਦੌਰਾਨ ਚੋਰਾਂ ਦੇ ਹੱਥ ਬਹੁਤੀ ਕੋਈ ਵੱਡੀ ਨਕਦੀ ਜਾਂ ਗਹਿਣੇ ਨਹੀਂ ਲੱਗ ਸਕੇ।

ਸਾਬਕਾ ਥਾਣੇਦਾਰ ਦੇ ਘਰ ਦੇ ਕੈਮਰੇ ਤੋੜੇ

ਪੁਲਿਸ ਦੀ ਮੁਢਲੀ ਜਾਂਚ ਅਨੁਸਾਰ, ਚੋਰਾਂ ਨੇ ਪਿੰਡ ਵਿੱਚ ਇੱਕ ਸਾਬਕਾ ਥਾਣੇਦਾਰ ਦੇ ਘਰ ਸਮੇਤ ਤਿੰਨ ਭਰਾਵਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ। ਚੋਰਾਂ ਨੇ ਸਬੂਤ ਮਿਟਾਉਣ ਲਈ ਸਾਬਕਾ ਥਾਣੇਦਾਰ ਦੇ ਘਰ ਲੱਗੇ ਸੀਸੀਟੀਵੀ ਕੈਮਰੇ ਤੋੜ ਦਿੱਤੇ। ਇਸ ਤੋਂ ਇਲਾਵਾ ਇੱਕ ਹੋਰ ਘਰ ਵਿੱਚੋਂ ਚੋਰ ਇੱਕ ਮੋਬਾਇਲ ਫ਼ੋਨ ਚੋਰੀ ਕਰਨ ਵਿੱਚ ਸਫਲ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਸੀ, ਜਿਸ ਦੇ ਆਧਾਰ ‘ਤੇ ਹੁਣ ਪੁਲਿਸ ਤਫਤੀਸ਼ ਕਰ ਰਹੀ ਹੈ।

ਪੁਲਿਸ ਦੀ ਸਖ਼ਤ ਕਾਰਵਾਈ ਦਾ ਭਰੋਸਾ

ਮੌਕੇ ‘ਤੇ ਪਹੁੰਚੇ ਐਸ.ਐਚ.ਓ. ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਪੀੜਿਤ ਪਰਿਵਾਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਐਸ.ਐਚ.ਓ. ਨੇ ਦਾਅਵਾ ਕੀਤਾ ਕਿ ਚੋਰਾਂ ਦੇ ਹੌਸਲੇ ਬੁਲੰਦ ਜ਼ਰੂਰ ਹਨ, ਪਰ ਪੁਲਿਸ ਜਲਦ ਹੀ ਉਨ੍ਹਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਭੇਜ ਦੇਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖੰਨਾ ‘ਚ ਵੱਡਾ ਹਾਦਸਾ: ਸਬਜ਼ੀ ਮੰਡੀ ਦੇ ਕੂੜੇ ਵਾਲੇ ਡੰਪ ਨੂੰ ਲੱਗੀ ਭਿਆਨਕ ਅੱਗ, 300 ਤੋਂ ਵੱਧ ਕ੍ਰੇਟ ਸੜ ਕੇ ਸੁਆਹ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *