ਸ਼ਿਮਲਾ ਜਾਣ ਵਾਲੇ ਹੋ ਜਾਓ ਸਾਵਧਾਨ, ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਦਿੱਤੀ ਚਿਤਾਵਨੀ

ਸ਼ਿਮਲਾ: ਸ਼ਿਮਲਾ ਸਮੇਤ ਸੂਬੇ ਵਿੱਚ ਬਰਸਾਤ ਦਾ ਮੌਸਮ ਸ਼ੁਰੂ ਹੋ ਗਿਆ ਹੈ। ਸ਼ਿਮਲਾ ‘ਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਸ਼ਿਮਲਾ…

ਸ਼ਿਮਲਾ: ਸ਼ਿਮਲਾ ਸਮੇਤ ਸੂਬੇ ਵਿੱਚ ਬਰਸਾਤ ਦਾ ਮੌਸਮ ਸ਼ੁਰੂ ਹੋ ਗਿਆ ਹੈ। ਸ਼ਿਮਲਾ ‘ਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਸ਼ਿਮਲਾ ਸਿਰਮੌਰ, ਸੋਲਨ, ਬਿਲਾਸਪੁਰ, ਊਨਾ, ਚੰਬਾ, ਹਮੀਰਪੁਰ, ਮੰਡੀ ਅਤੇ ਕਾਂਗੜਾ ਦੇ ਜ਼ਿਆਦਾਤਰ ਇਲਾਕਿਆਂ ‘ਚ ਸਵੇਰੇ 11 ਵਜੇ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ ਕਈ ਹਿੱਸਿਆਂ ‘ਚ ਭਾਰੀ ਮੀਂਹ ਅਤੇ ਗੜੇਮਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਹਿਮਾਚਲ ‘ਚ 2 ਜੂਨ ਤੱਕ ਖਰਾਬ ਮੌਸਮ-

ਵਿਭਾਗ ਨੇ ਕਿਹਾ ਹੈ ਕਿ ਸੂਬੇ ‘ਚ 2 ਜੂਨ ਤੱਕ ਮੌਸਮ ਖਰਾਬ ਰਹੇਗਾ।ਰਾਜ ‘ਚ ਬਾਰਿਸ਼ ਹੋਣ ਕਾਰਨ  ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਗਰਮ ਕੱਪੜੇ ਪਾ ਕੇ ਹੀ ਘਰੋਂ ਨਿਕਲਣਾ ਪੈ ਰਿਹਾ ਹੈ। ਸਵੇਰ ਤੋਂ ਪਏ ਮੀਂਹ ਕਾਰਨ ਸਕੂਲ ਜਾਣ ਵਾਲੇ ਬੱਚਿਆਂ ਅਤੇ ਦਫ਼ਤਰ ਜਾਣ ਵਾਲੇ ਲੋਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਤਾਪਮਾਨ ਡਿੱਗਣ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ-

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਦਾ ਕਹਿਣਾ ਹੈ ਕਿ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕੁਝ ਇਲਾਕਿਆਂ ‘ਚ ਭਾਰੀ ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 2 ਜੂਨ ਤੱਕ ਮੌਸਮ ਖ਼ਰਾਬ ਰਹੇਗਾ। ਸੂਬੇ ‘ਚ ਮੀਂਹ ਕਾਰਨ ਤਾਪਮਾਨ 4 ਤੋਂ 5 ਡਿਗਰੀ ਤੱਕ ਡਿੱਗ ਗਿਆ। ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਕਾਰਨ ਤਾਪਮਾਨ ‘ਚ ਹੋਰ ਵੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। 

ਭਾਰੀ ਬਾਰਿਸ਼ ਨੂੰ ਲੈ ਕੇ ਅਲਰਟ –

ਮਈ ਮਹੀਨੇ ‘ਚ ਸੂਬੇ ਦੇ ਕਈ ਹਿੱਸਿਆਂ ‘ਚ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਤਾਪਮਾਨ ‘ਚ ਕਾਫੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਰਾਜਧਾਨੀ ਸ਼ਿਮਲਾ ‘ਚ ਬੀਤੇ ਦਿਨ ਘੱਟੋ-ਘੱਟ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਅਤੇ ਕਈ ਸਾਲਾਂ ਦਾ ਰਿਕਾਰਡ ਵੀ ਟੁੱਟ ਗਿਆ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਬਰਸਾਤ ਦਾ ਦੌਰ ਜਾਰੀ ਰਹਿਣ ਕਾਰਨ ਵੱਧ ਤੋਂ ਵੱਧ ਤਾਪਮਾਨ ‘ਚ ਵੀ ਭਾਰੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। 

Leave a Reply

Your email address will not be published. Required fields are marked *