Punjab school Bomb Threat: ਅੰਮ੍ਰਿਤਸਰ ਤੋਂ ਬਾਅਦ ਹੁਣ ਮੋਗਾ ਦੇ ਸਕੂਲ ਵਿੱਚ ਵੀ ਬਣਿਆ ਦਹਿਸ਼ਤ ਦਾ ਮਾਹੌਲ

ਅੰਮ੍ਰਿਤਸਰ : ਪੰਜਾਬ ਵਿੱਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅੰਮ੍ਰਿਤਸਰ ਦੇ ਨਾਮਵਰ ਸਕੂਲਾਂ ਤੋਂ ਬਾਅਦ ਮੋਗਾ ਦੇ ਇੱਕ ਨਿੱਜੀ ਸਕੂਲ ਨੂੰ ਵੀ…

Punjab school Bomb Threat

ਅੰਮ੍ਰਿਤਸਰ : ਪੰਜਾਬ ਵਿੱਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅੰਮ੍ਰਿਤਸਰ ਦੇ ਨਾਮਵਰ ਸਕੂਲਾਂ ਤੋਂ ਬਾਅਦ ਮੋਗਾ ਦੇ ਇੱਕ ਨਿੱਜੀ ਸਕੂਲ ਨੂੰ ਵੀ ਬੰਬ ਨਾਲ ਉਡਾਉਣ ਦੀ ਈ-ਮੇਲ ਮਿਲੀ। ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਖੁੱਲ੍ਹਣ ਦੇ ਪਹਿਲੇ ਹੀ ਦਿਨ ਮਿਲੀ ਇਸ ਧਮਕੀ ਕਾਰਨ ਮਾਪਿਆਂ ਅਤੇ ਬੱਚਿਆਂ ਵਿੱਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਕੂਲਾਂ ਨੂੰ ਖਾਲੀ ਕਰਵਾ ਲਿਆ ਹੈ ਅਤੇ ਜਾਂਚ ਮੁਹਿੰਮ ਵਿੱਢ ਦਿੱਤੀ ਹੈ।

ਅੰਮ੍ਰਿਤਸਰ ਦੇ ਦੋ ਵੱਡੇ ਸਕੂਲਾਂ ਨੂੰ ਮਿਲੀ ਈ-ਮੇਲ

ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤੇ ਮਿਲੇਨੀਅਮ ਸਕੂਲ ਨੂੰ ਇੱਕ ਧਮਕੀ ਭਰੀ ਈ-ਮੇਲ ਮਿਲੀ। ਇਸ ਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲ ਦੇ ਅੰਦਰ ਵਿਸਫੋਟਕ ਲਗਾਏ ਗਏ ਹਨ। ਧਮਕੀ ਮਿਲਦੇ ਹੀ ਸਕੂਲ ਪ੍ਰਬੰਧਕਾਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਅਤੇ ਮਾਪਿਆਂ ਨੂੰ ਮੈਸੇਜ ਭੇਜ ਕੇ ਬੱਚਿਆਂ ਨੂੰ ਘਰ ਲੈ ਜਾਣ ਲਈ ਕਿਹਾ। ਛੁੱਟੀਆਂ ਤੋਂ ਬਾਅਦ ਪਹਿਲਾ ਦਿਨ ਹੋਣ ਕਾਰਨ ਵਿਦਿਆਰਥੀਆਂ ਦੀ ਗਿਣਤੀ ਘੱਟ ਸੀ, ਜਿਸ ਕਾਰਨ ਨਿਕਾਸੀ ਪ੍ਰਕਿਰਿਆ ਜਲਦੀ ਮੁਕੰਮਲ ਹੋ ਗਈ।

ਮੋਗਾ ਦੇ ਡੀ.ਐਨ. ਮਾਡਲ ਸਕੂਲ ਵਿੱਚ ਵੀ ਪਹੁੰਚੀ ਧਮਕੀ  

ਅੰਮ੍ਰਿਤਸਰ ਤੋਂ ਬਾਅਦ ਮੋਗਾ ਦੇ ਸਟੇਡੀਅਮ ਰੋਡ ਸਥਿਤ ਡੀ.ਐਨ. ਮਾਡਲ ਸਕੂਲ ਨੂੰ ਵੀ ਅਜਿਹੀ ਹੀ ਧਮਕੀ ਭਰੀ ਮੇਲ ਮਿਲੀ, ਜਿਸ ਵਿੱਚ ਦੁਪਹਿਰ 2:11 ਵਜੇ ਧਮਾਕਾ ਕਰਨ ਦੀ ਗੱਲ ਕਹੀ ਗਈ ਸੀ। ਈ-ਮੇਲ ਕਥਿਤ ਤੌਰ ‘ਤੇ ਕਿਸੇ ਅੱਤਵਾਦੀ ਸੰਗਠਨ ਦੇ ਨਾਂ ‘ਤੇ ਭੇਜੀ ਗਈ ਹੈ। ਖ਼ਬਰ ਮਿਲਦੇ ਹੀ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ। ਪੁਲਿਸ ਨੇ ਬੱਚਿਆਂ ਦੇ ਟਿਫਿਨ ਬਾਕਸ, ਸਕੂਲ ਵਿੱਚ ਖੜ੍ਹੇ ਵਾਹਨਾਂ ਅਤੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ।

ਪੁਲਿਸ ਦੀ ਅਪੀਲ

ਡੀ.ਐਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੁਰੱਖਿਆ ਦੇ ਲਿਹਾਜ਼ ਨਾਲ ਸਾਰੇ ਕਦਮ ਚੁੱਕੇ ਜਾ ਰਹੇ ਹਨ ਅਤੇ ਫਿਲਹਾਲ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਨੇ ਲੋਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ। ਸਾਰੇ ਬੱਚਿਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ। ਸਾਈਬਰ ਸੈੱਲ ਦੀ ਮਦਦ ਨਾਲ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਈ-ਮੇਲ ਕਿੱਥੋਂ ਅਤੇ ਕਿਸ ਨੇ ਭੇਜੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ :  https://livingindianews.co.in/blinkit-removes-10-minute-delivery-claim-decision-taken-for-safety-of-workers-after-strict-action-by-union-minister/

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ 

Leave a Reply

Your email address will not be published. Required fields are marked *