ਗੁਰਦਾਸਪੁਰ: ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਨੇੜੇ ਪੈਂਦੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਜਲੰਧਰ ਦੇ ਤਿੰਨ ਦੋਸਤਾਂ ਦੀ ਮੌਤ ਹੋ ਗਈ। ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਇਕ ਟਰਾਲੀ ਅਤੇ ਸਵਿਫਟ ਡਿਜ਼ਾਇਰ ਗੱਡੀ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਦੇ ਸਮੇਂ ਕਾਰ ‘ਚ 4 ਲੋਕ ਸਵਾਰ ਸਨ। ਇੱਕ ਗੰਭੀਰ ਜ਼ਖ਼ਮੀ ਹੋ ਗਿਆ।
ਹਾਦਸੇ ਦਾ ਸ਼ਿਕਾਰ ਹੋਈ ਗੱਡੀ ਜਲੰਧਰ ਦੀ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜ਼ਖਮੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ‘ਚ ਮਾਰੇ ਗਏ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਸਿਰਫ ਇੰਨਾ ਹੀ ਪਤਾ ਲੱਗਾ ਹੈ ਕਿ ਤਿੰਨੋਂ ਜਲੰਧਰ ਦੇ ਰਹਿਣ ਵਾਲੇ ਹਨ।
ਹਾਦਸਾ ਇੰਨਾ ਭਿਆਨਕ ਸੀ ਕਿ ਸਵਿਫਟ ਕਾਰ ਬੁਰੀ ਤਰ੍ਹਾਂ ਨਾਲ ਚਕਨਾਚੂਰ ਹੋ ਗਈ। ਚਸ਼ਮਦੀਦਾਂ ਮੁਤਾਬਕ ਨੌਜਵਾਨਾਂ ਨੂੰ ਗੱਡੀ ਦੇ ਸ਼ੀਸ਼ੇ ਕੱਟ ਕੇ ਬਾਹਰ ਕੱਢਿਆ ਗਿਆ। ਤਿੰਨਾਂ ਨੌਜਵਾਨਾਂ ਦੀ ਮੌਤ ਕਾਰਨ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰਖਵਾਇਆ ਗਿਆ ਹੈ।



