ਪਰਿਵਾਰ ਦੇ ਤਿੰਨ ਮੈਂਬਰਾਂ ਨੇ ਇਕੱਠਿਆਂ ਨਿਗਲ ਲਈ ਸਲਫਾਸ, ਪਹਿਲਾਂ ਇਕੱਠਿਆਂ ਖਾਧੀ ਰੋਟੀ ਫਿਰ…ਛੋਟੀ ਧੀ ਗਈ ਸੀ ਸਕੂਲ

ਨਵਾਂਸ਼ਹਿਰ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪੈਂਦੇ ਪਿੰਡ ਮੱਲਾਪੁਰ ਆਦਕਾ ਵਿਖੇ ਘਰੇਲੂ ਝਗੜੇ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ…

ਨਵਾਂਸ਼ਹਿਰ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪੈਂਦੇ ਪਿੰਡ ਮੱਲਾਪੁਰ ਆਦਕਾ ਵਿਖੇ ਘਰੇਲੂ ਝਗੜੇ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਜਦੋਂ ਪਰਿਵਾਰ ਦੀ 11-12 ਸਾਲ ਦੀ ਲੜਕੀ ਸਕੂਲ ਗਈ ਹੋਈ ਸੀ।ਥਾਣਾ ਸਦਰ ਨਵਾਂਸ਼ਹਿਰ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਮੱਲਪੁਰ ਆਦਕਾ ਦਾ ਰਹਿਣ ਵਾਲਾ 37 ਸਾਲਾ ਅਵਤਾਰ ਸਿੰਘ ਆਪਣੀ 35 ਸਾਲਾ ਪਤਨੀ ਸੋਨੀਆ ਅਤੇ 15 ਸਾਲਾ ਵੱਡੀ ਧੀ ਅਤੇ ਛੋਟੀ ਬੇਟੀ ਨਾਲ ਸੁਖੀ ਜੀਵਨ ਬਸਰ ਕਰ ਰਿਹਾ ਸੀ। 
ਬੁੱਧਵਾਰ ਸਵੇਰੇ ਕਿਸੇ ਕਾਰਨ ਅਵਤਾਰ ਸਿੰਘ, ਉਸ ਦੀ ਪਤਨੀ ਸੋਨੀਆ ਅਤੇ ਵੱਡੀ ਧੀ ਘਰ ‘ਚ ਖਾਣਾ ਖਾ ਰਹੇ ਸਨ। ਜਿਨ੍ਹਾਂ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਦੋਂ ਕਿ ਛੋਟੀ 11-12 ਸਾਲ ਦੀ ਬੱਚੀ ਸਕੂਲ ਗਈ ਹੋਈ ਸੀ। ਹਾਲਤ ਵਿਗੜਦੀ ਦੇਖ ਕੇ ਕੁਝ ਲੋਕਾਂ ਨੇ ਸੋਨੀਆ ਅਤੇ ਵੱਡੀ ਧੀ ਨੂੰ ਇਲਾਜ ਲਈ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ।  
ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਮੁੱਖ ਡਾਕਟਰ ਨੇ ਦੱਸਿਆ ਕਿ ਸੋਨੀਆ ਅਤੇ ਉਸ ਦੀ ਧੀ ਨੂੰ ਸਵੇਰੇ ਕਰੀਬ ਸਾਢੇ 8 ਵਜੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਸਲਫਾਸ ਨਿਗਲ ਲਈ ਸੀ ਪਰ ਕਈ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਉਨ੍ਹਾਂ ਦੱਸਿਆ ਕਿ ਬੱਚੀ ਦੀ ਬੁੱਧਵਾਰ ਸਵੇਰੇ 10 ਵਜੇ ਅਤੇ ਸੋਨੀਆ ਦੀ 12 ਵਜੇ ਮੌਤ ਹੋ ਗਈ। ਇਸ ਦੌਰਾਨ ਸੋਨੀਆ ਦੇ ਪਤੀ ਅਵਤਾਰ ਸਿੰਘ ਦੀ ਵੀ ਤਬੀਅਤ ਵਿਗੜ ਗਈ ਅਤੇ ਉਸ ਨੂੰ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਵੀ ਇਲਾਜ ਦੌਰਾਨ ਕਰੀਬ 1.30 ਵਜੇ ਮੌਤ ਹੋ ਗਈ। ਹੁਣ ਘਰ ਵਿੱਚ ਸਿਰਫ਼ 11-12 ਸਾਲ ਦੀ ਸਕੂਲ ਜਾਣ ਵਾਲੀ ਕੁੜੀ ਹੀ ਬਚੀ ਹੈ।

Leave a Reply

Your email address will not be published. Required fields are marked *