ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਹੁਸ਼ਿਆਰਪੁਰ ਤੋਂ ਤਿੰਨ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

Amritpal Singh News: ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਹੁਸ਼ਿਆਰਪੁਰ ਵਿੱਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿਚੋਂ ਇਕ…

Amritpal Singh News: ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਹੁਸ਼ਿਆਰਪੁਰ ਵਿੱਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿਚੋਂ ਇਕ ਵਕੀਲ ਰਾਜਦੀਪ ਸਿੰਘ ਹੈ। ਇੰਨ੍ਹਾਂ 2 ਪਿਸਤੌਲ ਵੀ ਬਰਾਮਦ ਹੋਏ ਹਨ। ਇੰਨ੍ਹਾਂ ਵਿਅਕਤੀਆਂ ਉੱਤੇ ਇਲਜ਼ਾਮ ਲੱਗਿਆ ਹੈ ਕਿ ਇੰਨ੍ਹਾਂ ਨੇ ਅਂੰਮ੍ਰਿਤਪਾਲ ਸਿੰਘ ਕੋਲ 90 ਹਜ਼ਾਰ ਰੁਪਏ ਪਹੁੰਚਾਏ ਹਨ।

ਅੰਮ੍ਰਿਤਪਾਲ ਸਿੰਘ ਦੇ ਪੰਜਾਬ ਵਿੱਚ ਲੱਗੇ ਪੋਸਟਰ

ਪੰਜਾਬ ਵਿੱਚ ਵੀਰਵਾਰ ਨੂੰ ਅੰਮ੍ਰਿਤਸਰ ਤੇ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਰੇਲਵੇ ਸਟੇਸ਼ਨ ‘ਤੇ ਅੰਮ੍ਰਿਤਪਾਲ ਸਿੰਘ ਦੇ ਭਗੌੜੇ ਹੋਣ ਦੇ ਪੋਸਟਰ ਲਗਾਏ ਹਨ।

ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ 

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਤਰ੍ਹਾਂ ਦੀ ਸੋਸ਼ਲ ਮੀਡੀਆ ਉੱਤੇ ਫੈਲਾਈ ਹੋਈ ਅਫ਼ਵਾਹ ਉੱਤੇ ਯਕੀਨ ਨਾ ਕੀਤਾ ਜਾਵੇ।

 

Leave a Reply

Your email address will not be published. Required fields are marked *