ਚੰਡੀਗੜ੍ਹ : ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਐਤਵਾਰ 18 ਅਕਤੂਬਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਮਲੇ ਦੌਰਾਨ ਅਦਾਕਾਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਉਨ੍ਹਾਂ ਦਾ ਡਰਾਈਵਰ ਫਿਰਦੌਸ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ, ਜਿਸਦੇ ਹੱਥ ਵਿੱਚ ਗੋਲੀ ਲੱਗੀ ਹੈ। ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਤਿੰਨ ਦੋਸ਼ੀਆਂ ਨੂੰ ਰਾਜਸਥਾਨ ਦੇ ਕੋਟਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਤੋਂ ਬਾਅਦ ਹੁਣ ਅਦਾਕਾਰਾ ਦਿਸ਼ਾ ਪਾਟਨੀ ਦੇ ਬਰੇਲੀ ਵਾਲੇ ਘਰ ਦੀ ਸੁਰੱਖਿਆ ਨੂੰ ਵੀ ਵਧਾ ਦਿੱਤਾ ਗਿਆ ਹੈ।
ਦਿਸ਼ਾ ਪਾਟਨੀ ਦੇ ਬਰੇਲੀ ਘਰ ਪਹੁੰਚੀ ਪੁਲਿਸ, ਵਧਾਈ ਗਈ ਸੁਰੱਖਿਆ
ਟਾਈਗਰ ਸ਼ਰਾਫ ‘ਤੇ ਹੋਏ ਹਮਲੇ ਤੋਂ ਬਾਅਦ ਸਿਆਸੀ ਗਲਿਆਰਿਆਂ ਤੋਂ ਲੈ ਕੇ ਫ਼ਿਲਮੀ ਇੰਡਸਟਰੀ ਤੱਕ ਹਰ ਕੋਈ ਇਸ ਘਟਨਾ ਦੀ ਸਖ਼ਤ ਨਿੰਦਾ ਕਰ ਰਿਹਾ ਹੈ। ਸਰਕਾਰ ਅਤੇ ਪ੍ਰਸ਼ਾਸਨ ਮਿਲ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਇਸੇ ਦੌਰਾਨ, ਐਸ.ਐਸ.ਪੀ. ਅਨੁਰਾਗ ਆਰੀਆ ਦੇ ਨਿਰਦੇਸ਼ਾਂ ‘ਤੇ ਦਿਸ਼ਾ ਪਾਟਨੀ ਦੇ ਘਰ ਦੀ ਸੁਰੱਖਿਆ ਨੂੰ ਸਖ਼ਤ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਸੀ.ਓ. ਸਿਟੀ ਆਸ਼ੂਤੋਸ਼ ਸ਼ਿਵਮ ਨੇ ਦਿਸ਼ਾ ਦੇ ਬਰੇਲੀ ਸਥਿਤ ਘਰ ਪਹੁੰਚ ਕੇ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ। ਗੌਰਤਲਬ ਹੈ ਕਿ ਲਗਭਗ 1 ਸਾਲ ਪਹਿਲਾਂ ਖੁਦ ਦਿਸ਼ਾ ਪਾਟਨੀ ਦੇ ਘਰ ਵੀ ਫਾਇਰਿੰਗ ਦੀ ਘਟਨਾ ਵਾਪਰੀ ਸੀ, ਜਿਸ ਕਾਰਨ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ।
ਟਾਈਗਰ ਨੂੰ ਮਿਲਣ ਪਹੁੰਚੀ ਸੀ ਦਿਸ਼ਾ ਪਾਟਨੀ
ਟਾਈਗਰ ਸ਼ਰਾਫ ‘ਤੇ ਹੋਏ ਹਮਲੇ ਦੀ ਖ਼ਬਰ ਸੁਣ ਕੇ ਦਿਸ਼ਾ ਪਾਟਨੀ ਆਪਣੇ ਆਪ ਨੂੰ ਰੋਕ ਨਹੀਂ ਸਕੀ। ਜਿੱਥੇ ਬਹੁਤ ਸਾਰੇ ਸਿਤਾਰੇ ਫ਼ੋਨ ‘ਤੇ ਹੀ ਹਾਲ-ਚਾਲ ਪੁੱਛ ਰਹੇ ਸਨ, ਉੱਥੇ ਹੀ ਦਿਸ਼ਾ ਖੁਦ ਟਾਈਗਰ ਦੇ ਘਰ ਪਹੁੰਚੀ ਅਤੇ ਅਦਾਕਾਰ ਦਾ ਹਾਲ ਜਾਣਿਆ। ਇਸ ਦੌਰਾਨ ਉਨ੍ਹਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਸੀ, ਜਿਸ ਵਿੱਚ ਉਹ ਕਾਫ਼ੀ ਹੈਰਾਨ ਅਤੇ ਪ੍ਰੇਸ਼ਾਨ ਨਜ਼ਰ ਆ ਰਹੀ ਸੀ।
20 ਟੀਮਾਂ ਦਾ ਗਠਨ, ਤਿੰਨੋਂ ਮੁਲਜ਼ਮ ਬਾਲਗ
ਟਾਈਗਰ ਸ਼ਰਾਫ ਮਾਮਲੇ ਵਿੱਚ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸੋਮਵਾਰ 19 ਅਕਤੂਬਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪੁਲਿਸ ਨੇ ਖੁਲਾਸਾ ਕੀਤਾ ਕਿ ਟਾਈਗਰ ‘ਤੇ ਹੋਏ ਹਮਲੇ ਦੀ ਡੂੰਘਾਈ ਨਾਲ ਜਾਂਚ ਲਈ 20 ਟੀਮਾਂ ਦਾ ਗਠਨ ਕੀਤਾ ਗਿਆ ਸੀ।
ਪੁਲਿਸ ਨੇ ਦੱਸਿਆ ਕਿ ਰਾਜਸਥਾਨ ਦੇ ਕੋਟਾ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਦੋਸ਼ੀਆਂ ਦੀ ਮੈਡੀਕਲ ਜਾਂਚ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਲਿਆਂਦਾ ਜਾ ਚੁੱਕਾ ਹੈ। ਕ੍ਰਾਈਮ ਬ੍ਰਾਂਚ ਨੇ ਇਹ ਵੀ ਸਪੱਸ਼ਟ ਕੀਤਾ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਦੋਸ਼ੀ ਨਾਬਾਲਗ ਨਹੀਂ ਹਨ, ਸਗੋਂ ਤਿੰਨੇ ਹੀ ਬਾਲਗ ਹਨ—ਜਦਕਿ ਪਹਿਲਾਂ ਇਹ ਖ਼ਬਰ ਆ ਰਹੀ ਸੀ ਕਿਨਾਂ ਵਿੱਚੋਂ ਦੋ ਬਾਲਗ ਅਤੇ ਇੱਕ 17 ਸਾਲ ਦਾ ਨਾਬਾਲਗ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਉਮਰ ਵਧਣ ਨਾਲ ਸਿਹਤ ‘ਚ ਆਉਣ ਵਾਲੇ ਛੋਟੇ-ਛੋਟੇ ਬਦਲਾਅ: ਕਿਹੜੇ ਮੈਡੀਕਲ ਟੈਸਟ ਕਰਵਾਉਣੇ ਜ਼ਰੂਰੀ?
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



