Jalandhar By Election: ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ।ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕਈ ਕੋਸ਼ਿਸ਼ਾਂ ਕਰ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਅੱਜ ਨਾਮਜ਼ਦਗੀ ਵਾਪਸ ਲੈਣ ਦਾ ਆਖਰੀ ਦਿਨ ਹੈ।
10 ਮਈ ਨੂੰ ਹੋਵੇਗੀ ਵੋਟਿੰਗ
ਜਲੰਧਰ ਲੋਕ ਸਭਾ ਉਪ ਚੋਣ ਲਈ ਕਾਗਜ਼ ਦਾਖਲ ਕਰਨ ਦੀ ਆਖਰੀ ਮਿਤੀ 20 ਅਪ੍ਰੈਲ ਹੈ। ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।
ਕਰਮਜੀਤ ਕੌਰ ਕਾਂਗਰਸ ਦੀ ਉਮੀਦਵਾਰ
ਕਾਂਗਰਸ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਐਲਾਨਿਆ ਗਿਆ ਹੈ।
ਇੰਦਰ ਇਕਬਾਲ ਸਿੰਘ ਅਟਵਾਲ ਬੀਜੇਪੀ ਦੇ ਉਮੀਦਵਾਰ
ਜਲੰਧਰ ਲੋਕ ਸਭਾ ਉਪ ਚੋਣ ਵਿੱਚ ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇੰਦਰ ਇਕਬਾਲ ਸਿੰਘ ਚਰਨਜੀਤ ਸਿੰਘ ਅਟਵਾਲ ਦਾ ਪੁੱਤਰ ਹੈ।
ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਦੇ ਉਮੀਦਵਾਰ
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਹਨ। ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਇੰਨ੍ਹਾਂ ਦੇ ਹੱਕ ਵਿੱਚ ਰੋਡ ਸ਼ੋਅ ਵੀ ਕੱਢਿਆ ਗਿਆ ਹੈ।

