ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (13 ਫਰਵਰੀ 2022)

ਸਲੋਕ ਮ: ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ…

ਸਲੋਕ ਮ: ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ 

ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧।

Leave a Reply

Your email address will not be published. Required fields are marked *