ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (3 ਜੁਲਾਈ 2022)

ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ…

ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥ 

 ਅਰਥ:- (ਹੇ ਪ੍ਰਭੂ! ਕਿਰਪਾ ਕਰ) ਮੈਂ ਦਿਨ ਰਾਤ ਹਰਿ-ਨਾਮ ਜਪਦਾ ਰਹਾਂ, (ਤੇ ਇਸ ਤਰ੍ਹਾਂ) ਪਰਲੋਕ ਵਿਚ ਤੇਰੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲਵਾਂ। (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਨੂੰ) ਸਦਾ ਆਨੰਦ ਬਣਿਆ ਰਹਿੰਦਾ ਹੈ, ਕਦੇ ਉਸ ਨੂੰ ਚਿੰਤਾ ਨਹੀਂ ਵਾਪਰਦੀ; ਹਉਮੈ ਦਾ ਰੋਗ ਕਦੇ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ।1। ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਹੇ ਸੰਤ ਜਨੋ! ਸਦਾ ਪਰਮਾਤਮਾ ਦੀ ਖੋਜ ਕਰਦੇ ਰਹੋ। ਹੇ ਪ੍ਰਾਣੀ! (ਸਦਾ) ਪਰਮਾਤਮਾ ਦਾ ਸਿਮਰਨ ਕਰਦਾ ਰਹੁ; (ਸਿਮਰਨ ਦੀ ਬਰਕਤਿ ਨਾਲ) ਬੜੀ ਹੀ ਹੈਰਾਨ ਕਰਨ ਵਾਲੀ ਅਸਚਰਜ ਆਤਮਕ ਅਵਸਥਾ ਬਣ ਜਾਇਗੀ, ਤੂੰ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਏਂਗਾ।1। ਰਹਾਉ। ਹੇ ਸੰਤ ਜਨੋ! ਸਾਰੇ ਗਹੁ ਨਾਲ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾ ਸਕਦਾ। (ਨਾਮ ਤੋਂ ਬਿਨਾ) ਹੋਰ ਸਾਰੇ ਹੀ ਹੀਲੇ (ਮਨੁੱਖ ਦੇ) ਨਾਲ ਨਹੀਂ ਜਾਂਦੇ (ਸਹਾਇਤਾ ਨਹੀਂ ਕਰਦੇ)। ਪ੍ਰਭੂ ਦੇ ਪ੍ਰੇਮ-ਰੰਗ ਵਿਚ ਰਿਹਾਂ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ।2। (ਹੇ ਸੰਤ ਜਨੋ! ਤੀਰਥ ਆਦਿਕਾਂ ਤੇ) ਸਰੀਰ ਨੂੰ ਧੋਤਿਆਂ (ਮਨ ਦੀ ਵਿਕਾਰਾਂ ਵਾਲੀ) ਮੈਲ ਦੂਰ ਨਹੀਂ ਹੁੰਦੀ, (ਸਗੋਂ ਇਹ) ਹਉਮੈ ਆਪਣਾ ਦਬਾਉ ਪਾ ਲੈਂਦੀ ਹੈ (ਕਿ ਮੈਂ ਤੀਰਥਾਂ ਦੇ ਇਸ਼ਨਾਨ ਕਰ ਆਇਆ ਹਾਂ। ਮਨੁੱਖ ਦੇ ਅੰਦਰ) ਅੰਦਰੋਂ ਹੋਰ ਤੇ ਬਾਹਰੋਂ ਹੋਰ ਹੋਣ ਦਾ ਪਸਾਰਾ ਪਸਰ ਜਾਂਦਾ ਹੈ (ਮਨੁੱਖ ਪਖੰਡੀ ਹੋ ਜਾਂਦਾ ਹੈ)। ਹੇ ਸੰਤ ਜਨੋ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਦੀ ਦਵਾਈ ਖਾਂਦਾ ਹੈ, ਉਸ ਦਾ ਸਾਰਾ (ਮਾਨਸਕ) ਰੋਗ ਦੂਰ ਹੋ ਜਾਂਦਾ ਹੈ।3। ਹੇ ਪਾਰਬ੍ਰਹਮ! ਹੇ ਦਇਆ ਦੇ ਘਰ! (ਮੇਰੇ ਉਤੇ) ਕਿਰਪਾ ਕਰ। ਹੇ ਗੋਪਾਲ! ਤੂੰ ਮੇਰੇ ਮਨ ਤੋਂ ਕਦੇ ਭੀ ਨਾਹ ਵਿੱਸਰ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਪ੍ਰਭੂ! ਮੈਂ ਤੇਰੇ ਦਾਸਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ—ਮੇਰੀ ਨਾਨਕ ਦੀ ਇਹ ਤਾਂਘ ਪੂਰੀ ਕਰ।4। 22। 33। 

Leave a Reply

Your email address will not be published. Required fields are marked *