ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (19 ਜੂਨ 2022)

ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ…

ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥

ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤ ਵਿਚ ਮਿਲ ਜਾਂਦੇ ਹਨ ॥

Leave a Reply

Your email address will not be published. Required fields are marked *