ਪੈਟਰੋਲ-ਡੀਜ਼ਲ ਦੀਆਂ ਅੱਜ ਦੀਆਂ ਕੀਮਤਾਂ ਜਾਰੀ, ਦੇਖੋ ਪੰਜਾਬ ‘ਚ ਕਿੰਨਾ ਹੈ ਰੇਟ

ਚੰਡੀਗੜ੍ਹ- ਸ਼ੁੱਕਰਵਾਰ ਸਵੇਰੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਪਿਛਲੇ ਮਹੀਨੇ ਤੋਂ ਤੇਲ ਕੰਪਨੀਆਂ (Oil…

ਚੰਡੀਗੜ੍ਹ- ਸ਼ੁੱਕਰਵਾਰ ਸਵੇਰੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and Diesel Prices) ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਪਿਛਲੇ ਮਹੀਨੇ ਤੋਂ ਤੇਲ ਕੰਪਨੀਆਂ (Oil Companies) ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹੋਈਆਂ ਹਨ। ਦੱਸ ਦਈਏ ਕਿ ਪੰਜਾਬ (Punjab) ਵਿਚ ਇਸ ਵੇਲੇ ਪੈਟਰੋਲ ਦੀਆਂ ਕੀਮਤ 95.36 ਰੁਪਏ ਦੇ ਲੱਗਭਗ ਹੈ ਤੇ ਡੀਜ਼ਲ ਦੀ ਕੀਮਤ 84.17 ਰੁਪਏ ਦੇ ਲੱਗਭਗ ਹੈ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ (Delhi) ‘ਚ ਇਕ ਲੀਟਰ ਪੈਟਰੋਲ ਦੀ ਕੀਮਤ 95.41 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਬਰਕਰਾਰ ਹੈ।

Also Read: ਗੈਰ-ਕਾਨੂੰਨੀ ਰੇਤ ਮਾਈਨਿੰਗ ਦੀ ਰਿਪੋਰਟ ਕਰਨ ਵਾਲੇ ਨੂੰ ਮਿਲੇਗਾ 25,000 ਦਾ ਇਨਾਮ, CM ਚੰਨੀ ਨੇ ਕੀਤਾ ਐਲਾਨ

ਕੋਰੋਨਾ ਵਾਇਰਸ Omicron ਦੇ ਨਵੇਂ ਵੇਰੀਐਂਟ ਕਾਰਨ ਕੌਮਾਂਤਰੀ ਬਾਜ਼ਾਰ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਕੱਚੇ ਤੇਲ ਦੀ ਕੀਮਤ 70 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਚੱਲ ਰਹੀ ਹੈ। ਇਸ ਦੇ ਨਾਲ ਹੀ 10 ਦਸੰਬਰ ਨੂੰ ਵੀ ਰਾਸ਼ਟਰੀ ਪੱਧਰ ‘ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।

ਹੋਰ ਸ਼ਹਿਰਾਂ ਵਿੱਚ ਕੀਮਤਾਂ –
ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ‘ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਮੁੰਬਈ ‘ਚ ਪੈਟਰੋਲ 109.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਇਕ ਲੀਟਰ ਪੈਟਰੋਲ ਦੀ ਕੀਮਤ 104.76 ਰੁਪਏ ਅਤੇ ਡੀਜ਼ਲ ਦੀ ਕੀਮਤ 101.56 ਰੁਪਏ ਹੈ। ਇਸ ਦੇ ਨਾਲ ਹੀ ਚੇਨਈ ‘ਚ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੱਧ ਪ੍ਰਦੇਸ਼ ਦੀ ਗੱਲ ਕਰੀਏ ਤਾਂ ਰਾਜਧਾਨੀ ਭੋਪਾਲ ਦੇ ਲੋਕਾਂ ਨੂੰ ਇਕ ਲੀਟਰ ਪੈਟਰੋਲ ਲਈ 111.61 ਰੁਪਏ ਅਤੇ ਡੀਜ਼ਲ ਲਈ 107.23 ਰੁਪਏ ਖਰਚ ਕਰਨੇ ਪੈ ਰਹੇ ਹਨ।

Also Read: ਪੰਜਾਬ ਕੈਬਿਨੇਟ ਨੇ ਪਾਣੀ ਦੇ ਬਿੱਲਾਂ, ਸਫਾਈ ਸੇਵਕਾਂ ਤੇ ਸੀਵਰਮੈਨ ਦੀਆਂ ਸੇਵਾਵਾਂ ਸਣੇ ਲਏ ਕਈ ਅਹਿਮ ਫੈਸਲੇ

ਇਸ ਤੋਂ ਇਲਾਵਾ ਬੈਂਗਲੁਰੂ ‘ਚ ਪੈਟਰੋਲ 100.58 ਰੁਪਏ ਅਤੇ ਡੀਜ਼ਲ 85.01 ਰੁਪਏ ‘ਚ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਪੈਟਰੋਲ 105.92 ਰੁਪਏ ਅਤੇ ਡੀਜ਼ਲ 91.09 ਰੁਪਏ ਵਿੱਚ ਵਿਕ ਰਿਹਾ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਹੇਠਾਂ ਹੈ। ਲਖਨਊ ਵਿੱਚ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਵਿੱਚ ਵਿਕ ਰਿਹਾ ਹੈ।

Also Read: Omicron ਦੇ ਖਤਰੇ ਕਾਰਨ ਸਰਕਾਰ ਦਾ ਵੱਡਾ ਫੈਸਲਾ, 31 ਜਨਵਰੀ ਤੱਕ ਵਧੀ ਅੰਤਰਰਾਸ਼ਟਰੀ ਉਡਾਣਾਂ ‘ਤੇ ਰੋਕ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ ‘ਤੇ ਰੋਜ਼ਾਨਾ ਅਪਡੇਟ ਕੀਤੀਆਂ ਜਾਂਦੀਆਂ ਹਨ। ਅਜਿਹੀ ਸਥਿਤੀ ਵਿੱਚ ਤੁਸੀਂ ਰੋਜ਼ਾਨਾ ਸਿਰਫ਼ ਇੱਕ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ ‘ਤੇ ਭੇਜਣਾ ਹੋਵੇਗਾ।

Leave a Reply

Your email address will not be published. Required fields are marked *