ਅੱਜ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਚਾਰ ਡਿਗਰੀ ਤੱਕ ਹੇਠਾਂ ਆ ਸਕਦਾ ਤਾਪਮਾਨ

ਪੰਜਾਬ ਵਿਚ ਮਾਰਚ ਮਹੀਨੇ ਦੇ ਆਖਰੀ ਦਿਨ ਵੀ ਮੌਸਮ ਨੇ ਰੰਗ ਵਿਖਾਏ। ਪੰਜਾਬ ਵਿੱਚ ਕਈ ਇਲਾਕਿਆਂ ਵਿਚ ਦਿਨ ਦੀ ਸ਼ੁਰੂਆਤ ਮੀਂਹ, ਗੜ੍ਹੇਮਾਰੀ ਨਾਲ ਹੋਈ। ਇਸ…

ਪੰਜਾਬ ਵਿਚ ਮਾਰਚ ਮਹੀਨੇ ਦੇ ਆਖਰੀ ਦਿਨ ਵੀ ਮੌਸਮ ਨੇ ਰੰਗ ਵਿਖਾਏ। ਪੰਜਾਬ ਵਿੱਚ ਕਈ ਇਲਾਕਿਆਂ ਵਿਚ ਦਿਨ ਦੀ ਸ਼ੁਰੂਆਤ ਮੀਂਹ, ਗੜ੍ਹੇਮਾਰੀ ਨਾਲ ਹੋਈ। ਇਸ ਵਿਚਾਲੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਅਨੁਸਾਰ ਮੀਂਹ ਕਾਰਨ ਦਿਨ ਦਾ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਤਕ ਹੇਠਾਂ ਆ ਸਕਦਾ ਹੈ ਪਰ ਸੋਮਵਾਰ ਤੋਂ ਵੱਧ ਤੋਂ ਵੱਧ ਤਾਪਮਾਨ ਫਿਰ ਵਧ ਜਾਵੇਗਾ।
ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰਹਿੰਦੇ ਦਿਨ ਵਿਚ ਗੜ੍ਹੇ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਜੇਕਰ ਮੀਂਹ ਦੇ ਨਾਲ-ਨਾਲ ਗੜ੍ਹੇ ਵੀ ਪੈਂਦੇ ਹਨ ਤਾਂ ਅੱਜ ਤਾਪਮਾਨ 3 ਤੋਂ 4 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ। ਇਸ ਤੋਂ ਬਾਅਦ ਕੱਲ੍ਹ ਯਾਨੀ ਸੋਮਵਾਰ ਤੋਂ ਤਾਪਮਾਨ ਫਿਰ ਵਧਣ ਜਾ ਰਿਹਾ ਹੈ।
ਉੱਧਰ, ਮੀਂਹ, ਹਨੇਰੀ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਦਾ ਖਦਸ਼ਾ ਹੈ । ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਜਦੋਂ ਇਹ ਮੌਸਮ ਕਰਵਟ ਲੈ ਰਿਹਾ ਹੈ ਤਾਂ ਕਿਸਾਨਾਂ ਦੇ ਥੋੜੇ ਸੁਚੇਤ ਰਹਿਣ ਦੀ ਲੋੜ ਹੈ। 
ਵੱਖ-ਵੱਖ ਸ਼ਹਿਰਾਂ ਦਾ ਇਸ ਵੇਲੇ ਦਾ ਤਾਪਮਾਨ
• ਪਟਿਆਲਾ ਵਿੱਚ ਤਾਪਮਾਨ 18 ਡਿਗਰੀ ਸੈਲਸੀਅਸ ਹੈ।
• ਲੁਧਿਆਣਾ ਵਿੱਚ ਮੌਜੂਦਾ ਤਾਪਮਾਨ 28.4 ਡਿਗਰੀ ਸੈਲਸੀਅਸ ਹੈ।
• ਅੰਬਾਲਾ ਵਿੱਚ ਤਾਪਮਾਨ 19.8 ਡਿਗਰੀ ਸੈਲਸੀਅਸ ਹੈ।
• ਚੰਡੀਗੜ੍ਹ ਵਿਚ ਤਾਪਮਾਨ 21 ਡਿਗਰੀ ਸੈਲਸੀਅਸ ਹੈ।
• ਅੰਮ੍ਰਿਤਸਰ ਵਿੱਚ ਤਾਪਮਾਨ 17 ਡਿਗਰੀ ਸੈਲਸੀਅਸ ਹੈ।
• ਗੁਰੂਗ੍ਰਾਮ ਵਿੱਚ ਤਾਪਮਾਨ 21 ਡਿਗਰੀ ਸੈਲਸੀਅਸ ਹੈ।
• ਹਿਸਾਰ ਵਿੱਚ ਮੌਜੂਦਾ ਤਾਪਮਾਨ 19.2 ਡਿਗਰੀ ਸੈਲਸੀਅਸ ਹੈ।
• ਕਰਨਾਲ ਵਿੱਚ ਮੌਜੂਦਾ ਤਾਪਮਾਨ 22.6 ਡਿਗਰੀ ਸੈਲਸੀਅਸ ਹੈ।
• ਰੇਵਾੜੀ ਵਿੱਚ ਤਾਪਮਾਨ 21 ਡਿਗਰੀ ਸੈਲਸੀਅਸ ਹੈ।

 

Leave a Reply

Your email address will not be published. Required fields are marked *