ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਡਾ ਐਕਸ਼ਨ ਲੈਣ ਦੀ ਤਿਆਰੀ ਵਿਚ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ 2 ਅਪ੍ਰੈਲ ਦੀ ਦਰਮਿਆਨੀ ਰਾਤ 12 ਤੋਂ ਦੋ ਟੋਲ ਬੰਦ ਕਰ ਦਿੱਤੇ ਜਾਣਗੇ। ਇਸ ਸਬੰਧੀ ਜਾਣਕਾਰੀ ਸੀਐਮ ਮਾਨ ਨੇ ਖੁਦ ਸੋਸ਼ਲ ਮੀਡੀਆ ਸਾਈਟ ਐਕਸ ਉਤੇ ਪੋਸਟ ਕਰ ਕੇ ਦਿੱਤੀ।
ਸੀਐਮ ਮਾਨ ਨੇ ਕਿਹਾ ਹੈ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਰਾਏਕੋਟ, ਮੁੱਲਾਂਪੁਰ ਨੇੜੇ ਪਿੰਡ ਰਕਬਾ ਅਤੇ ਪਿੰਡ ਮਹਿਲ ਕਲਾਂ ਤੱਕ ਟੋਲ ਬੰਦ ਹੋਵੇਗਾ। 1.ਮੁੱਲਾਂਪੁਰ ਨੇੜੇ ਪਿੰਡ ਰਕਬਾ.. 2.ਪਿੰਡ ਮਹਿਲ ਕਲਾਂ.. ਇਹ ਦੋਵੇਂ ਇੱਕੋ ਕੰਪਨੀ ਨਾਲ ਸਬੰਧਤ ਹਨ। ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ ਟੋਲ 448 ਦਿਨ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਨਹੀਂ ਕੀਤਾ। ਇਹ ਦੋਵੇਂ ਟੋਲ 2 ਅਪ੍ਰੈਲ ਦੀ ਅੱਧੀ ਰਾਤ 12 ਵਜੇ ਬੰਦ ਕਰ ਦਿੱਤੇ ਜਾਣਗੇ। ਦੱਸ ਦੇਈਏ ਕਿ ਪੰਜਾਬ ਸਰਕਾਰ ਹੁਣ ਤੱਕ 12 ਟੋਲ ਪਲਾਜ਼ੇ ਬੰਦ ਕਰ ਚੁੱਕੀ ਹੈ।
Toll Plaza : ਦੋ ਅਪ੍ਰੈਲ ਤੋਂ ਇਹ ਦੋ ਟੋਲ ਪਲਾਜ਼ੇ ਹੋਣਗੇ ਬੰਦ, ਸੀਐਮ ਮਾਨ ਨੇ ਕੀਤਾ ਐਲਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਡਾ ਐਕਸ਼ਨ ਲੈਣ ਦੀ ਤਿਆਰੀ ਵਿਚ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ 2…
