ਕੀਰਤਪੁਰ ਸਾਹਿਬ–ਮਨਾਲੀ ਨੈਸ਼ਨਲ ਹਾਈਵੇ ਉਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਬੇਕਾਬੂ ਹੋਏ ਟਰੱਕ ਨੇ ਟੋਲ ਪਲਾਜ਼ਾ ਉਤੇ ਟੈਕਸ ਕਟਵਾਉਣ ਲਈ ਲਾਈਨਾਂ ਵਿਚ ਲੱਗੀਆਂ ਗੱਡੀਆਂ ਨੂੰ ਇਕ ਤੋਂ ਬਾਅਦ ਇਕ ਭਿਆਨਕ ਟੱਕਰ ਮਾਰ ਦਿੱਤੀ। ਹਿਮਾਚਲ ਵਾਲੇ ਪਾਸੇ ਤੋਂ ਆਏ ਇੱਕ ਟਰੱਕ ਨੇ ਆਪਣੇ ਅੱਗੇ ਖੜ੍ਹੀਆਂ ਪੰਜ ਗੱਡੀਆਂ ਨੂੰ ਬੁਰੇ ਤਰੀਕੇ ਨਾਲ ਦਰੜ ਦਿੱਤਾ।ਇਸ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਕੇ ਉਤੇ ਦਰਦਨਾਕ ਮੌਤ ਹੋ ਗਈ।
ਪ੍ਰਤੱਖ ਦਰਸ਼ੀਆਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਕਾਰਾਂ ਤਾਂ ਬੁਰੇ ਤਰੀਕੇ ਨਾਲ ਨੁਕਸਾਨੀਆਂ ਹੀ, ਉਧਰ, ਮਰਨ ਵਾਲੇ ਵਿਅਕਤੀ ਦਾ ਸਰੀਰ ਦੋ ਟੁੱਕੜਿਆਂ ਵਿੱਚ ਕੱਟਿਆ ਗਿਆ।
ਸੂਚਨਾ ਮਿਲਦੇ ਹੀ ਕੀਰਤਪੁਰ ਸਾਹਿਬ ਪ੍ਰਸ਼ਾਸਨ ਅਤੇ ਜ਼ਿਲ੍ਹਾ ਬਿਲਾਸਪੁਰ ਨਾਲ ਸੰਬੰਧਤ ਪ੍ਰਸ਼ਾਸਨ ਵੀ ਮੌਕੇ ਉਤੇ ਪਹੁੰਚ ਗਿਆ। ਇਸ ਮੌਕੇ ਜ਼ਖਮੀਆਂ ਨੂੰ ਉਹਨਾਂ ਦੀਆਂ ਗੱਡੀਆਂ ‘ਚੋਂ ਕਾਫੀ ਮੁਸ਼ਕਲਾਂ ਨਾਲ ਕੱਢਿਆ ਗਿਆ। ਇਸ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਿਲਾਸਪੁਰ ਦੇ ਏਮਸ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਗਿਆ।
ਟੋਲ ਪਲਾਜ਼ਾ ਉਤੇ ਭਿਆਨਕ ਹਾਦਸਾ, ਲਾਈਨਾਂ ਵਿਚ ਲੱਗੀਆਂ ਗੱਡੀਆਂ ਉਤੇ ਜਾ ਚੜ੍ਹਿਆ ਬੇਕਾਬੂ ਟਰੱਕ, ਵਿਅਕਤੀ ਦੇ ਹੋ ਗਏ ਦੋ ਟੁੱਕੜੇ
ਕੀਰਤਪੁਰ ਸਾਹਿਬ–ਮਨਾਲੀ ਨੈਸ਼ਨਲ ਹਾਈਵੇ ਉਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਬੇਕਾਬੂ ਹੋਏ ਟਰੱਕ ਨੇ ਟੋਲ ਪਲਾਜ਼ਾ ਉਤੇ ਟੈਕਸ ਕਟਵਾਉਣ ਲਈ ਲਾਈਨਾਂ ਵਿਚ ਲੱਗੀਆਂ ਗੱਡੀਆਂ ਨੂੰ…
