ਕੱਲ੍ਹ ਪੰਜਾਬ ਵਿਚ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਕਾਲਜਾਂ ਵਿਚ ਰਹਿਣਗੇ ਬੰਦ

ਪੰਜਾਬ ਸੂਬੇ ਵਿਚ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਕਾਰਨ ਸੂਬੇ ਭਰ ਦੇ ਵਿਦਿਅਕ ਅਦਾਰੇ ਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ…

ਪੰਜਾਬ ਸੂਬੇ ਵਿਚ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਕਾਰਨ ਸੂਬੇ ਭਰ ਦੇ ਵਿਦਿਅਕ ਅਦਾਰੇ ਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ। 
ਇਸਦੇ ਨਾਲ ਹੀ ਸੂਬੇ ਵਿਚ ਲੋਕਸਭਾ ਚੋਣਾਂ ਨੂੰ ਲੈਕੇ ਵੀ ਵੱਖ ਵੱਖ ਦਿਨ ਛੁੱਟੀਆਂ ਐਲਾਨੀਆਂ ਗਈਆਂ ਹਨ।  ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ ਸੂਬੇ ਵਿਚ ਵੋਟਿੰਗ ਵਾਲੇ ਦਿਨ ਯਾਨੀ 25 ਮਈ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਹਰਿਆਣਾ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 25-05-2024 (ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

Leave a Reply

Your email address will not be published. Required fields are marked *