ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਸਰਕਾਰ ਵੱਲੋਂ ਨਵਾਂ ਮੋਟਰ ਵਹੀਕਲ ਐਕਟ ਲਾਗੂ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਸੂਬੇ ’ਚ ਇਸਦਾ ਅਸਰ ਵੀ ਦੇਖਣ ਨੂੰ ਮਿਲਣ ਲੱਗਾ ਹੈ। ਦਸ ਦਈਏ ਕਿ ਰੂਪਨਗਰ ’ਚ ਇਕ ਵਿਅਕਤੀ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨਾ ਕਾਫੀ ਭਾਰੀ ਪੈ ਗਿਆ।
ਮਿਲੀ ਜਾਣਕਾਰੀ ਦ ਅਨੁਸਾਰ ਵਿਅਕਤੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਕਾਰਨ 40 ਹਜ਼ਾਰ ਦਾ ਚਾਲਾਨ ਕੱਟਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਓਪਨ ਜੀਪ ਲੈ ਗੇੜੀਆ ਲਗਾ ਰਿਹਾ ਸੀ ਜਿਸ ਤੋਂ ਬਾਅਦ ਟ੍ਰੈਫਿਕ ਪੁਲਿਸ ਨੇ ਇਹ ਵੱਡੀ ਕਾਰਵਾਈ ਕੀਤੀ। ਜਿਸ ਕਾਰਨ ਹੁਣ ਸੂਬੇ ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੀ ਸ਼ਾਮਤ ਆਵੇਗੀ।


