Tragic accident in Ferozepur: ਓਵਰਲੋਡ ਟਰਾਲੇ ਤੋਂ ਲੋਹੇ ਦੇ ਗਾਡਰ ਡਿੱਗਣ ਨਾਲ ਸਾਈਕਲ ਸਵਾਰ ਮਾਂ-ਪੁੱਤ ਦੀ ਮੌਤ

ਫਿਰੋਜ਼ਪੁਰ :  ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਖੂ ਤੋਂ ਇੱਕ ਬੇਹੱਦ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਓਵਰਲੋਡ ਵਾਹਨ ਦੀ ਲਪੇਟ ਵਿੱਚ…

ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਖੂ ਤੋਂ ਇੱਕ ਬੇਹੱਦ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਓਵਰਲੋਡ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ

ਫਿਰੋਜ਼ਪੁਰਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਖੂ ਤੋਂ ਇੱਕ ਬੇਹੱਦ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਓਵਰਲੋਡ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਹੱਸਦਾ-ਵੱਸਦਾ ਪਰਿਵਾਰ ਉੱਜੜ ਗਿਆ। ਇੱਕ ਟਰਾਲੇ ਤੋਂ ਲੋਹੇ ਦੇ ਭਾਰੀ ਗਾਡਰ ਅਚਾਨਕ ਸਾਈਕਲ ਸਵਾਰ ਮਾਂ-ਪੁੱਤ ਉੱਪਰ ਡਿੱਗ ਗਏ, ਜਿਸ ਕਾਰਨ ਦੋਵਾਂ ਦੀ ਬੇਵਕਤੀ ਅਤੇ ਦਰਦਨਾਕ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ, ਪਿੰਡ ਵਰਪਾਲ ਦੀ ਰਹਿਣ ਵਾਲੀ 65 ਸਾਲਾ ਬਜ਼ੁਰਗ ਔਰਤ ਪਰਮਜੀਤ ਕੌਰ ਆਪਣੇ 30 ਸਾਲਾ ਨੌਜਵਾਨ ਪੁੱਤਰ ਕੁਲਵੰਤ ਸਿੰਘ ਨਾਲ ਸਾਈਕਲ ‘ਤੇ ਸਵਾਰ ਹੋ ਕੇ ਆਪਣੀ ਧੀ ਦੇ ਘਰ ‘ਸਾਵਣ’ (ਤਿਉਹਾਰ ਦਾ ਤੋਹਫ਼ਾ) ਦੇਣ ਲਈ ਜਾ ਰਹੀ ਸੀ। ਜਦੋਂ ਉਹ ਰਾਜਸਥਾਨ ਫੀਡਰ ਅਤੇ ਸਰਹਿੰਦ ਫੀਡਰ ਨਹਿਰ ਦੇ ਪੁਲ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਓਵਰਲੋਡ ਟਰੱਕ-ਟਰਾਲੇ ਨੇ ਅਚਾਨਕ ਮੋੜ ਕੱਟਿਆ। ਮੋੜ ਕੱਟਦਿਆਂ ਹੀ ਟਰਾਲੇ ‘ਤੇ ਲੱਦੇ ਹੋਏ ਲੋਹੇ ਦੇ ਭਾਰੀ ਗਾਡਰ ਤਿਲਕ ਗਏ ਅਤੇ ਸਿੱਧੇ ਸਾਈਕਲ ਸਵਾਰ ਮਾਂ-ਪੁੱਤ ਉੱਪਰ ਆ ਡਿੱਗੇ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਲੋਹੇ ਦੇ ਭਾਰੀ ਗਾਡਰਾਂ ਹੇਠਾਂ ਆਉਣ ਕਾਰਨ ਮਾਤਾ ਪਰਮਜੀਤ ਕੌਰ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਜਦਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਪੁੱਤਰ ਕੁਲਵੰਤ ਸਿੰਘ ਦੀ ਵੀ ਕੁਝ ਸਮੇਂ ਬਾਅਦ ਤੜਫ਼-ਤੜਫ਼ ਕੇ ਜਾਨ ਚਲੀ ਗਈ। ਘਟਨਾ ਤੋਂ ਤੁਰੰਤ ਬਾਅਦ ਟਰੱਕ ਡਰਾਈਵਰ ਆਪਣਾ ਵਾਹਨ ਉੱਥੇ ਹੀ ਛੱਡ ਕੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੱਖੂ ਥਾਣੇ ਦੇ ਐਸ.ਐਚ.ਓ. ਆਪਣੀ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਪਹੁੰਚੇ। ਪੁਲਿਸ ਨੇ ਮ੍ਰਿਤਕ ਮਾਂ-ਪੁੱਤ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੀੜਤ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਫਰਾਰ ਟਰੱਕ ਚਾਲਕ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੋਸ਼ੀ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ‘Operation Prahar -4.0’: ਪੰਜਾਬ ਪੁਲਿਸ ਦੀ ਵੱਡੀ ਛਾਪੇਮਾਰੀ, 100 ਤੋਂ ਵੱਧ ਨਸ਼ਾ ਤਸਕਰ ਅਤੇ ਗੈਂਗਸਟਰ ਗ੍ਰਿਫ਼ਤਾਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *