ਹੁਸ਼ਿਆਰਪੁਰ: ਪੰਜਾਬ ਦੇ ਹੁਸ਼ਿਆਰਪੁਰ ਤੋਂ ਇੱਕ ਬੇਹੱਦ ਦਿਲ ਕੰਬਾਊ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਆਈਟੀਆਈ ਹੁਸ਼ਿਆਰਪੁਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਸਕੂਲ ਤੋਂ ਆ ਰਹੀ ਮਾਂ ਅਤੇ ਉਸ ਦੇ ਮਾਸੂਮ ਪੁੱਤਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਇਸ ਦਰਦਨਾਕ ਹਾਦਸੇ ਕਾਰਨ ਮ੍ਰਿਤਕ ਦੇ ਪਰਿਵਾਰ ਵਿੱਚ ਕੋਹਰਾਮ ਮੱਚ ਗਿਆ ਹੈ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਸਨ ਮਾਂ–ਪੁੱਤ
ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਗਗਨਦੀਪ ਕੌਰ ਆਪਣੇ ਛੋਟੇ ਪੁੱਤਰ ਰਿਆਜ ਨੂੰ ਸਕੂਲ ਤੋਂ ਨਾਲ ਲੈ ਕੇ ਹਸਪਤਾਲ ਵਿੱਚ ਦਾਖ਼ਲ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਜਾ ਰਹੀ ਸੀ। ਜਦੋਂ ਉਹ ਆਈਟੀਆਈ ਹੁਸ਼ਿਆਰਪੁਰ ਦੇ ਨਜ਼ਦੀਕ ਪਹੁੰਚੇ ਤਾਂ ਪਿੱਛੋਂ ਆ ਰਹੇ ਇੱਕ ਬੇਕਾਬੂ ਅਤੇ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈਂਦਿਆਂ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮਾਂ-ਪੁੱਤਰ ਨੂੰ ਸੰਭਲਣ ਦਾ ਕੋਈ ਮੌਕਾ ਨਹੀਂ ਮਿਲਿਆ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪੁਲਿਸ ਨੇ ਟਰੱਕ ਚਾਲਕ ਨੂੰ ਕੀਤਾ ਕਾਬੂ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਕੇ ’ਤੇ ਪਹੁੰਚ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅੱਗੇ ਦੀ ਕਾਨੂੰਨੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Faridabad Suicide : ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ 6 ਮਹੀਨੇ ਪਹਿਲਾਂ ਵਿਆਹੇ ਗਏ ਨੌਜਵਾਨ ਨੇ ਲਗਾਇਆ ਫਾਹਾ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



