ਕਪੂਰਥਲਾ- ਕਪੂਰਥਲਾ ਦੀ ਨਾਮਦੇਵ ਕਲੋਨੀ ਵਿੱਚ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਦੋ ਸਾਲ ਪਹਿਲਾਂ ਹੋਏ ਪ੍ਰੇਮ ਵਿਆਹ ਤੋਂ ਬਾਅਦ 19 ਸਾਲਾ ਲੜਕੀ ਨੇ ਘਰ ਵਿੱਚ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਸਿਟੀ ਦੀ ਪੁਲਿਸ ਨੇ ਸਿਵਲ ਹਸਪਤਾਲ ਦੀ ਸੂਚਨਾ ਉੱਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ ਅਤੇ ਫਾਹਾ ਲਗਾਉਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Also Read: ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, 37 ਹਜ਼ਾਰ ਕਰੋੜ ਦਾ ਆਰਜ਼ੀ ਬਜਟ ਪਾਸ
ਮ੍ਰਿਤਕ ਦੀ ਪਛਾਣ 19 ਸਾਲਾ ਅੰਮ੍ਰਿਤਪ੍ਰੀਤ ਕੌਰ ਪਤਨੀ ਗੁਰਬਿੰਦਰ ਸਿੰਘ ਉਰਫ ਮਿੰਟੂ ਵਾਸੀ ਨਾਮਦੇਵ ਕਲੋਨੀ ਵਜੋਂ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਦੇ ਏ.ਐੱਸ.ਆਈ. ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ 5 ਵਜੇ ਸਿਵਲ ਹਸਪਤਾਲ ਰਾਹੀਂ ਸੂਚਨਾ ਮਿਲੀ ਕਿ ਇੱਕ ਵਿਆਹੁਤਾ ਔਰਤ ਨੂੰ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ, ਜੋ ਪਹਿਲਾਂ ਹੀ ਮਰ ਚੁੱਕੀ ਹੈ। ਐੱਸ.ਐੱਚ.ਓ. ਗੌਰਵ ਧੀਰ ਅਤੇ ਪੁਲਿਸ ਪਾਰਟੀ ਸਮੇਤ ਮੌਕੇ ਉੱਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕ ਦਾ ਮਾਮਾ ਵੀ ਨਾਮਦੇਵ ਕਲੋਨੀ ਵਿੱਚ ਹੈ। ਉਸ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਹੀ ਕੋਈ ਕਾਰਵਾਈ ਕੀਤੀ ਜਾਵੇਗੀ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
Also Read: ਰਾਜਾ ਵੜਿੰਗ ਦੀ ਚੱਲਦੇ ਵਿਧਾਨ ਸਭਾ ਸੈਸ਼ਨ ਦੌਰਾਨ ਕਿਰਕਿਰੀ, ਭੁੱਲੇ ਸ਼ਹੀਦ-ਏ-ਆਜ਼ਮ ਦਾ ਜਨਮ ਦਿਹਾੜਾ



