ਸੰਗਰੂਰ ‘ਚ ਵਾਪਰੇ ਦਰਦਨਾਕ ਸੜਕੀ ਹਾਦਸੇ ‘ਚ ਕਾਰ ਦੇ ਉੱਡੇ ਪਰਖੱਚੇ, ਮਾਂ-ਬੇਟੇ ਦੀ ਮੌਤ

ਸੰਗਰੂਰ: ਸੰਗਰੂਰ ਵਿਚ ਦਰਦਨਾਕ ਸੜਕੀ ਹਾਦਸਾ ਵਾਪਰਣ ਦੀ ਖਬਰ ਮਿਲੀ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿਚ ਮਾਂ-ਪੁੱਤ…

ਸੰਗਰੂਰ: ਸੰਗਰੂਰ ਵਿਚ ਦਰਦਨਾਕ ਸੜਕੀ ਹਾਦਸਾ ਵਾਪਰਣ ਦੀ ਖਬਰ ਮਿਲੀ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿਚ ਮਾਂ-ਪੁੱਤ ਦੀ ਮੌਤ ਦੀ ਖਬਰ ਮਿਲੀ ਹੈ।

Also Read: ਅਮਰੀਕਾ ‘ਚ ਹੁਣ 5-11 ਸਾਲ ਦੇ ਬੱਚਿਆਂ ਨੂੰ ਵੀ ਲੱਗੇਗਾ ਕੋਰੋਨਾ ਦਾ ਟੀਕਾ, FDA ਨੇ ਦਿੱਤੀ ਮਨਜ਼ੂਰੀ

ਮਿਲੀ ਜਾਣਕਾਰੀ ਮੁਤਾਬਕ ਪੀੜਤ ਪਰਿਵਾਰ ਪਟਿਆਲਾ ਕਾਲੀ ਮਾਤਾ ਮੰਦਰ ਤੋਂ ਮੱਥਾ ਟੇਕ ਕੇ ਵਾਪਸ ਸੰਗਰੂਰ ਆਪਣੇ ਘਰ ਪਰਤ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ ਆਲਟੋ ਕਾਰ ਕਣਕ ਨਾਲ ਭਰੀ ਟਰਾਲੀ ਨਾਲ ਪਿੱਛਿਓ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਇਕ ਹੋਰ ਔਰਤ ਗੰਭੀਰ ਜ਼ਖਮੀ ਹੋਈ ਹੈ, ਜਿਸ ਨੂੰ ਨੇੜੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Also Read: ਫ਼ਾਜ਼ਿਲਕਾ ਪੁਲਿਸ ਵਲੋਂ 4 ਹੈਂਡ ਗਰਨੇਡ, ਹਥਿਆਰ ਤੇ ਨਗਦੀ ਸਣੇ ਇਕ ਵਿਅਕਤੀ ਕਾਬੂ

Leave a Reply

Your email address will not be published. Required fields are marked *