Tragic road accident in Lehragaga: ਸਕੂਲ ਵੈਨ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਫੌਜੀ ਦੀ ਮੌਤ, ਦੋ ਔਰਤਾਂ ਜ਼ਖ਼ਮੀ

ਲਹਿਰਾਗਾਗਾ :  ਲਹਿਰਾਗਾਗਾ-ਸੁਨਾਮ ਮੁੱਖ ਮਾਰਗ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇੱਥੇ ਇੱਕ ਤੇਜ਼ ਰਫ਼ਤਾਰ ਨਿੱਜੀ ਸਕੂਲ…

ਲਹਿਰਾਗਾਗਾ-ਸੁਨਾਮ ਮੁੱਖ ਮਾਰਗ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇੱਥੇ ਇੱਕ ਤੇਜ਼

ਲਹਿਰਾਗਾਗਾ :  ਲਹਿਰਾਗਾਗਾ-ਸੁਨਾਮ ਮੁੱਖ ਮਾਰਗ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇੱਥੇ ਇੱਕ ਤੇਜ਼ ਰਫ਼ਤਾਰ ਨਿੱਜੀ ਸਕੂਲ ਦੀ ਵੈਨ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦੇ ਨਾਲ ਸਵਾਰ ਦੋ ਔਰਤਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ।

ਮ੍ਰਿਤਕ ਅਤੇ ਜ਼ਖ਼ਮੀਆਂ ਦੀ ਪਛਾਣ

ਪਿੰਡ ਖੋਖਰ ਦੇ ਸਰਪੰਚ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਵਿਅਕਤੀ ਦੀ ਪਛਾਣ ਰਣਧੀਰ ਸਿੰਘ ਫੌਜੀ ਵਜੋਂ ਹੋਈ ਹੈ। ਉਹ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਦੋ ਔਰਤਾਂ ਨੂੰ ਨਾਲ ਲੈ ਕੇ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਔਰਤਾਂ ਮਨਰੇਗਾ ਤਹਿਤ ਮਜ਼ਦੂਰੀ ਦਾ ਕੰਮ ਕਰਦੀਆਂ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਤਿੰਨੋਂ ਜਣੇ ਸੜਕ ‘ਤੇ ਡਿੱਗ ਪਏ। ਜ਼ਖ਼ਮੀ ਹੋਈਆਂ ਦੋਵਾਂ ਔਰਤਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਅੱਗੇ ਇਲਾਜ ਲਈ ਸੰਗਰੂਰ ਰੈਫਰ ਕਰ ਦਿੱਤਾ ਗਿਆ ਹੈ।

ਪੁਲਿਸ ਪ੍ਰਸ਼ਾਸਨ ਦੀ ਕਾਰਵਾਈ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਪੁਲਿਸ ਮੌਕੇ ‘ਤੇ ਪਹੁੰਚ ਗਈ। ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਸਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿੱਚ ਸ਼ਾਮਲ ਵਾਹਨਾਂ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਮ੍ਰਿਤਕ ਰਣਧੀਰ ਸਿੰਘ ਫੌਜੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜੋ ਕਿ ਰਿਪੋਰਟ ਆਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Punjabi University, Patiala ਵਿਖੇ PUCTA ਦਾ ਸੰਘਰਸ਼ ਤੇਜ਼: ਵੀ.ਸੀ. ਦਫ਼ਤਰ ਨੂੰ ਲਗਾਇਆ ਤਾਲਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *