ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਜੋੜਾ ਫਾਟਕ ਰੇਲ ਹਾਦਸਾ ਮਾਮਲੇ ’ਚ ਵੱਡਾ ਖੁਲਾਸਾ ਹੋਇਆ ਹੈ। ਦਸ ਦਈਏ ਕਿ ਇਸ ਮਾਮਲੇ ’ਚ ਪੰਜਾਬ ਸਰਕਾਰ ਨੇ ਜਾਂਚ ਰਿਪੋਰਟ ਨੂੰ ਜਨਤਕ ਨਹੀਂ ਕੀਤਾ ਹੈ।
ਜਾਂਚ ਰਿਪਰੋਟ ’ਚ ਮਿੱਠੂ ਮਦਾਨ ਸਮੇਤ 23 ਲੋਕਾਂ ਨੂੰ ਜਿੰਮੇਵਾਰ ਠਹਿਰਾਇਆ ਗਿਆ ਸੀ। ਇਸ ਹਾਦਸੇ ਦੇ ਹੋਣ ਮਗਰੋਂ ਪੰਜਾਬ ਸਰਕਾਰ ਨੇ 19 ਨਵੰਬਰ 2018 ਨੂੰ ਇਹ ਜਾਂਚ ਰਿਪੋਰਟ ਸੌਂਪੀ ਗਈ ਸੀ।
ਕਾਬਿਲੇਗੌਰ ਹੈ ਕਿ ਜੋੜਾ ਫਾਟਕ ’ਚ ਇਕ ਵੱਡਾ ਰੇਲ ਹਾਦਸਾ ਹੋਇਆ ਸੀ ਜਿਸ ਕਾਰਨ ਕਈ ਲੋਕ ਇਸ ਹਾਦਸੇ ਦੇ ਸ਼ਿਕਾਰ ਹੋ ਗਏ ਸੀ। ਜਦਕਿ ਕਈ ਲੋਕ ਇਸ ਹਾਦਸੇ ਦੇ ਕਾਰਨ ਜਖਮੀ ਹੋ ਗਏ ਸੀ। ਇਸ ਹਾਦਸੇ ਨੂੰ ਸਾਲ ਤੋਂ ਵੀ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਅਜੇ ਵੀ ਪੀੜਤ ਪਰਿਵਾਰਾਂ ਨੂੰ ਇਨਸਾਫ ਨਹੀਂ ਮਿਲਿਆ ਹੈ।

